RSS ਦਾ ਮੁੱਖ ਦਫ਼ਤਰ ਬੰਬ ਨਾਲ ਉਡਾਉਣ ਦੀ ਧਮਕੀ

By : KOMALJEET

Published : Jan 1, 2023, 1:51 pm IST
Updated : Jan 1, 2023, 1:51 pm IST
SHARE ARTICLE
Representational
Representational

ਪੁਲੀਸ ਨੇ ਪੁਖ਼ਤਾ ਕੀਤੇ ਸੁਰੱਖਿਆ ਦੇ ਇੰਤਜ਼ਾਮ 

ਮਹਾਰਾਸ਼ਟਰ: ਨਾਗਪੁਰ ਜ਼ਿਲ੍ਹੇ ਵਿਚਲੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁੱਖ ਦਫਤਰ ਨੂੰ ਇਕ ਵਿਅਕਤੀ ਨੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਨੇ ਦਫ਼ਤਰ ਦੀ ਸੁਰੱਖਿਆ ਪੁਖ਼ਤਾ ਕਰ ਦਿੱਤੀ ਹੈ।

ਡੀਸੀਪੀ, ਜ਼ੋਨ 3 ਗੋਰਖ ਭਾਮਰੇ ਨੇ ਦੱਸਿਆ ਕਿ ਪਿਲਿਸ ਕੰਟਰੋਲ ਰੂਮ ’ਤੇ ਦੁਪਹਿਰ ਇਕ ਵਜੇ ਕਿਸੇ ਦਾ ਫੋਨ ਆਇਆ।  ਫੋਨ ਕਰਨ ਵਾਲੇ ਨੇ ਮਾਹਲ ਇਲਾਕੇ ਵਿੱਚ ਸਥਿਤ  ਰਾਸ਼ਟਰੀ ਸਵੈਮ ਸੇਵਕ ਸੰਘ (RSS) ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ।

ਇਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰਤ ਬੰਬ ਸਕੁਐਡ ਅਤੇ ਖੋਜੀ ਕੁੱਤਿਆਂ ਨਾਲ  ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਦਫ਼ਤਰ ਅਤੇ ਅਹਾਤੇ ਦੀ ਤਲਾਸ਼ੀ ਲਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਡੀਸੀਪੀ ਨੇ ਕਿਹਾ ਕਿ ਸਾਵਧਾਨੀ ਵਜੋਂ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਫਿਲਹਾਲ ਪੁਲਿਸ ਵਲੋਂ ਫੋਨ ਕਰਨ ਵਾਲੇ ਦੇ ਨੰਬਰ ਦੀ ਪਛਾਣ ਕੀਤੀ ਜਾ ਰਹੀ ਹੈ।  

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement