ਅਮਰੀਕ 'ਚ ਪੰਜਾਬੀ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ ਵਾਪਸ

By : GAGANDEEP

Published : May 1, 2023, 8:19 pm IST
Updated : May 1, 2023, 8:19 pm IST
SHARE ARTICLE
photo
photo

ਕੁਲਵਿੰਦਰ ਸਿੰਘ ਅਮਰੀਕਾ ਦਾ ਨਾਗਰਿਕ ਸੀ।

 

ਗੁਰਦਾਸਪੁਰ:  ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਨੌਜਵਾਨ ਕੁਲਵਿੰਦਰ ਸਿੰਘ ਅਮਰੀਕਾ ਵਿੱਚ ਪਰਮਾਨੈਂਟ ਰੈਜ਼ੀਡੈਂਸ (ਪੀ.ਆਰ.) ਹੋ ਗਿਆ ਸੀ ਤੇ 13 ਸਾਲ ਬਾਅਦ ਪਿੰਡ ਪਰਤਿਆ ਸੀ। ਕੁਲਵਿੰਦਰ ਦੋ ਮਹੀਨੇ ਆਪਣੇ ਪਿੰਡ ਰਹਿ ਕੇ ਅਮਰੀਕਾ ਵਾਪਸ ਆ ਗਿਆ ਸੀ। ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੇ ਦਿਨ ਉਸ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਮਿਲੀ।

ਇਹ ਵੀ ਪੜ੍ਹੋ: ਅਬੋਹਰ 'ਚ ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਕਲਯੁਗੀ ਪੁੱਤ ਨੇ ਮਾਂ ਦੀ ਕੀਤੀ ਕੁੱਟਮਾਰ 

ਨੌਜਵਾਨ ਦੀ ਮੌਤ ਕਾਰਨ ਜਿੱਥੇ ਪੂਰੇ ਪਿੰਡ ਵਿੱਚ ਸੰਨਾਟਾ ਛਾਇਆ ਹੋਇਆ ਹੈ, ਉੱਥੇ ਹੀ ਪੂਰੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਜਲਦੀ ਹੀ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ   ਕੀਤਾ ਜਾ ਸਕੇ।

ਇਹ ਵੀ ਪੜ੍ਹੋ: 'ਆਪ' ਸਰਕਾਰ ਸੂਬੇ ਦੇ ਮਜ਼ਦੂਰਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ, ਲਾਗੂ ਕਰ ਰਹੀ ਹੈ ਲੋਕ ਭਲਾਈ ਦੀਆਂ ਨੀਤੀਆਂ'  

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਕੁਲਜੀਤ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਅਮਰੀਕਾ ਦਾ ਨਾਗਰਿਕ ਸੀ। ਉਹ 13 ਸਾਲ ਬਾਅਦ ਪਿੰਡ ਪਰਤਿਆ ਸੀ। ਦੋ ਮਹੀਨੇ ਪਿੰਡ ਰਹਿਣ ਤੋਂ ਬਾਅਦ ਉਹ ਫਿਰ ਅਮਰੀਕਾ ਚਲਾ ਗਿਆ। ਉਸਨੇ ਦੱਸਿਆ ਕਿ ਅਮਰੀਕਾ ਵਿੱਚ ਵੀ ਉਸਦਾ ਕੰਮ ਵਧੀਆ ਚੱਲ ਰਿਹਾ ਸੀ। ਉਹ ਹਰ ਰੋਜ਼ ਉਨ੍ਹਾਂ ਨੂੰ ਫ਼ੋਨ ਕਰਦਾ ਸੀ ਪਰ ਕੱਲ੍ਹ ਫ਼ੋਨ ਆਇਆ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement