
ਸ਼ਾਨਦਾਰ ਤਰੀਕੇ ਨਾਲ ਕੀਤਾ ਸਵਾਗਤ
ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਇਆ। ਇਹ ਨਗਰ ਕੀਰਤਨ ਪਾਕਿਸਤਾਨ ਤੋਂ ਕਾਫ਼ਲੇ ਦੇ ਰੂਪ 'ਚ ਦੁਪਹਿਰ 3 ਵਜੇ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਿਆ। ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਤਰ ਕਾਫ਼ਲੇ ਦੇ ਨਾਲ-ਨਾਲ ਫ਼ੌਜ ਅਤੇ ਹੋਰ ਸੁਰੱਖਿਆ ਬਲਾਂ ਦੀਆਂ ਗੱਡੀਆਂ ਵੀ ਚੱਲ ਰਹੀਆਂ ਸਨ।
Nagar Kirtan from Gurdwara Sri Nankana Sahib Pakistan
ਪੰਜਾਬ ਦੇ ਤਿੰਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਤੇ ਚਰਨਜੀਤ ਸਿੰਘ ਚੰਨੀ ਅਟਾਰੀ–ਵਾਹਗਾ ਬਾਰਡਰ ਉੱਤੇ ਇਸ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਰਕਮ ਸਿੰਘ ਮਜੀਠੀਆ ਆਦਿ ਹਾਜ਼ਰ ਸਨ।
Nagar Kirtan from Gurdwara Sri Nankana Sahib Pakistan
ਇਸ ਤੋਂ ਪਹਿਲਾਂ ਪਾਕਿਸਤਾਨ ਵਿਚ ਪਹੁੰਚੀ ਸਿੱਖ ਸੰਗਤ ਵਲੋਂ ਵੀਰਵਾਰ ਨੂੰ ਨਨਕਾਣਾ ਸਾਹਿਬ 'ਚ ਪੂਰੀ ਸ਼ਰਧਾ ਭਾਵਨਾ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।
Nagar Kirtan from Gurdwara Sri Nankana Sahib Pakistan
ਇਸ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਭਾਈ ਸਰਫਰਾਜ਼ ਦੀ ਮਾਤਾ ਦੇ ਇਲਾਜ ਲਈ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵਲੋਂ ਦਿੱਤੀ ਗਈ।
Nagar Kirtan from Gurdwara Sri Nankana Sahib Pakistan
ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੀਵਨੀ 'ਚੇ ਚਾਨਣਾ ਪਾਉਂਦਿਆਂ ਉਨ੍ਹਾਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਵਿਸ਼ਵ ਵਿਆਪੀ ਹੈ ਜੋ ਕਿ ਜੀਵ-ਜੰਤੂ, ਪੌਣ-ਪਾਣੀ ਅਤੇ ਸਮੁੱਤ ਬ੍ਰਹਿਮੰਡ ਦਾ ਸਾਂਝਾ ਹੈ। ਉਨ੍ਹਾਂ ਨੇ ਮੁਸਲਮਾਨ ਭਾਈਚਾਰੇ ਨੂੰ ਆਪਣੇ ਭਰਾ ਦੱਸਿਆ।
Nagar Kirtan from Gurdwara Sri Nankana Sahib Pakistan
ਸਮੂਹ ਸੰਗਤਾਂ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਵਧਾਈ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਕਰਤਾਰਪੁਰ ਸਾਹਿਬ ਭਾਰਤ-ਪਾਕਿਸਤਾਨ ਦੀ ਏਕਤਾ ਦਾ ਪ੍ਰਤੀਕ ਬਣਦਾ ਜਾ ਰਿਹਾ ਹੈ। ਆਪਣੇ ਸੰਬੋਧਨ ਦੇ ਅਖੀਰ ਵਿਚ ਫ਼ਤਿਹ ਬੁਲਾਉਂਦਿਆਂ ਜੱਥੇਦਾਰ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ, ਈ.ਟੀ.ਪੀ.ਬੀ. ਬੋਰਡ, ਪੀ.ਐਸ.ਜੀ.ਪੀ.ਸੀ., ਸਾਰੇ ਸਿੱਖ ਭਾਈਚਾਰੇ ਅਤੇ ਨਨਕਾਣਾ ਸਾਹਿਬ ਦੇ ਹੈੱਡਗ੍ਰੰਥੀ ਦਾ ਧੰਨਵਾਦ ਕੀਤਾ।