ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ ਚਾਰ ਭੈਣਾਂ ਦਾ ਇਕਲੌਤਾ ਭਰਾ
ਲੁਧਿਆਣਾ: ਕੈਨੇਡਾ ਤੋਂ ਇਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਟੋਨੀ (24) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਦਿੱਲੀ ਦੇ ਲੋਕਾਂ ਨੂੰ ਰਾਹਤ, 157 ਰੁਪਏ ਸਸਤਾ ਹੋਇਆ ਕਮਰਸ਼ੀਅਲ ਐਲਪੀਜੀ ਸਿਲੰਡਰ
ਮ੍ਰਿਤਕ ਰਾਏਕੋਟ ਦੇ ਪਿੰਡ ਸੀਲੋਆਣੀ ਦਾ ਰਹਿਣ ਵਾਲਾ ਸੀ ਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ।
ਇਹ ਵੀ ਪੜ੍ਹੋ: 'ਇਕ ਦੇਸ਼ ਇਕ ਚੋਣ' ਨੂੰ ਲੈ ਕੇ ਕੇਂਦਰ ਨੇ ਬਣਾਈ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੋਣਗੇ ਚੇਅਰਮੈਨ
ਮ੍ਰਿਤਕ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਰਾਏਕੋਟ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਵਾਰ ਨੇ ਪੰਜਾਬ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਬੇਨਤੀ ਹੈ ਕੇ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਓਣ ਵਿਚ ਮਦਦ ਕੀਤੀ ਜਾਵੇ।