ਖ਼ਬਰਾਂ |

ਤਾਜ਼ਾ |

America young man died News: 75 ਲੱਖ ਰੁਪਏ ਖਰਚ ਅਮਰੀਕਾ ਗਏ ਨੌਜਵਾਨ ਦੀ ਹਾਦਸੇ ਵਿਚ ਮੌਤ
Published : Sep 1, 2024, 10:42 am IST
Updated : Sep 1, 2024, 10:42 am IST
SHARE ARTICLE
A young man died in America News
A young man died in America News

America young man died News: ਪਤਨੀ ਨਾਲ ਕਰੀਬ 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

A young man died in America News:  ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਨਾਲ ਦਰਦਨਾਕ ਹਾਦਸੇ ਵਾਪਰ ਰਹੇ ਹਨ। ਹਰ ਰੋਜ਼ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਦਰਦਨਾਕ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ: TarnTaran News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਰਨਾਲ ( Karnal) ਦੇ ਜਲਮਾਣਾ (Jalmana)  ਇਲਾਕੇ ਦੇ ਪਿੰਡ ਪਰਜਾ ਮਾਜਰਾ (Parja Majra) ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ 75 ਲੱਖ ਰੁਪਏ ਖਰਚ ਕਰਕੇ ਆਪਣੀ ਪਤਨੀ ਨਾਲ ਕਰੀਬ 2 ਸਾਲ ਪਹਿਲਾਂ ਹੀ ਅਮਰੀਕਾ ਗਿਆ।

ਇਹ ਵੀ ਪੜ੍ਹੋ: Nitin Gadkari: ਡੀਜ਼ਲ ਵਾਹਨ ਬਣਨੇ ਬੰਦ ਹੋਣ, ਨਹੀਂ ਤਾਂ ਉਨ੍ਹਾਂ ’ਤੇ ਇੰਨਾ ਜ਼ਿਆਦਾ ਟੈਕਸ ਲਾਵਾਂਗੇ ਕਿ ਕੋਈ ਉਨ੍ਹਾਂ ਨੂੰ ਖ਼ਰੀਦੇਗਾ ਨਹੀਂ: ਗਡਕਰੀ  

ਇਥੇ ਆਪਣੀ ਪਤਨੀ ਨਾਲ ਸੈਕਰਾਮੈਂਟੋ ਇਲਾਕੇ ‘ਚ ਰਹਿ ਰਿਹਾ ਸੀ। ਅੰਮ੍ਰਿਤਪਾਲ ਸਿੰਘ ਇੱਕ ਟਰੱਕ ਡਰਾਈਵਰ ਸੀ ਅਤੇ ਆਪਣੇ ਸਹਿ-ਡਰਾਈਵਰ ਨਾਲ ਟਰੱਕ ਵਿੱਚ ਕੰਮ ਉਤੇ ਜਾ ਰਿਹਾ ਸੀ। ਜਦੋਂ ਸਾਥੀ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਤਾਂ ਟਰੱਕ ਅਸੰਤੁਲਿਤ ਹੋ ਗਿਆ ਅਤੇ ਖੱਡ ਵਿੱਚ ਜਾ ਡਿੱਗਾ। ਇਸ ਕਾਰਨ ਅੰਮ੍ਰਿਤਪਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੰਮ੍ਰਿਤਪਾਲ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਪਹਿਲਾਂ ਅਮਰੀਕਾ ਵਿੱਚ ਇੱਕ ਸਟੋਰ ਵਿੱਚ ਕੰਮ ਕਰਦਾ ਸੀ ਅਤੇ ਹਾਲ ਹੀ ਵਿਚ ਉਸ ਨੇ ਆਪਣਾ ਟਰੱਕ ਡਰਾਈਵਰ ਲਾਇਸੈਂਸ ਪ੍ਰਾਪਤ ਕੀਤਾ ਸੀ। 21 ਅਗਸਤ ਨੂੰ ਉਹ ਆਪਣੇ ਸਾਥੀ ਡਰਾਈਵਰ ਨਾਲ ਟਰੱਕ ਵਿੱਚ ਸਫ਼ਰ ਕਰ ਰਿਹਾ ਸੀ। ਪਲਕ ਝਪਕਦਿਆਂ ਹੀ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ 32 ਸਾਲਾ ਅੰਮ੍ਰਿਤਪਾਲ ਦੀ ਮੌਤ ਹੋ ਗਈ।

(For more Punjabi news apart from A young man died in America News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement