
Italy News: ਅਗਲੇ ਮਹੀਨੇ ਆਉਣ ਸੀ ਪੰਜਾਬ
A Punjabi youth death in a road accident in Italy: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਇਟਲੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ: CM Bhagwant Mann News: ਪ੍ਰਕਾਸ਼ ਸਿੰਘ ਬਾਦਲ ਆਪਣੇ ਨਾਲ ਹੀ ਸਾਰਾ ਅਕਾਲੀ ਦਲ ਲੈ ਲਿਆ- CM ਭਗਵੰਤ ਮਾਨ
ਮ੍ਰਿਤਕ ਦੀ ਪਹਿਚਾਣ ਦਲਵੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਪਾਲਦੀ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੀ ਗੱਡੀ ਰਾਹੀਂ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਗੱਡੀ ਟਰੈਕਟਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਇਟਲੀ ਦੇ ਸਿਹਤ ਵਿਭਾਗ ਦੇ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਘਟਨਾ ਸਥਾਨ 'ਤੇ ਤੁਰੰਤ ਪਹੁੰਚ ਗਈਆਂ ਪ੍ਰੰਤੂ ਦਲਵੀਰ ਸਿੰਘ ਦੇ ਸੱਟ ਜ਼ਿਆਦਾ ਲੱਗ ਜਾਣ ਕਰਕੇ ਡਾਕਟਰ ਉਸ ਨੂੰ ਬਚਾ ਨਹੀ ਸਕੇ। ਨੌਜਵਾਨ ਨੇ 6 ਜਨਵਰੀ ਨੂੰ ਪੰਜਾਬ ਆਉਣਾ ਸੀ ਪਰ ਪੰਜਾਬ ਆਉਣ ਤੋਂ ਪਹਿਲਾਂ ਹੀ ਉਸ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ।