Punjabi Youth Died in Canada: ਨਵੇਂ ਸਾਲ ਮੌਕੇ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ; ਵੱਖ ਵੱਖ ਘਟਨਾਵਾਂ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
Published : Jan 2, 2024, 8:15 am IST
Updated : Jan 4, 2024, 7:54 pm IST
SHARE ARTICLE
Punjabi Youth Died in Canada
Punjabi Youth Died in Canada

ਇਨ੍ਹਾਂ ਵਿਚੋਂ ਇਕ ਦਾ ਅਗਲੇ ਮਹੀਨੇ ਵਿਆਹ ਸੀ ਜਦਕਿ ਇਕ ਨੌਜਵਾਨ ਨੇ ਅਗਲੇ ਹਫਤੇ ਘਰ ਆਉਣ ਸੀ।

Punjabi Youth Died in Canada: ਨਵੇਂ ਸਾਲ ਮੌਕੇ ਪੰਜਾਬ ਦੇ ਕਈ ਘਰਾਂ ਵਿਚ ਵਿਦੇਸ਼ ਤੋਂ ਮੰਦਭਾਗੀਆਂ ਖ਼ਬਰਾਂ ਆਈਆਂ ਹਨ। ਕੈਨੇਡਾ ਵਿਚ ਨਵੇਂ ਸਾਲ ਤੋਂ ਪਹਿਲਾਂ ਵੱਖ-ਵੱਖ ਘਟਨਾਵਾਂ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਇਕ ਦਾ ਅਗਲੇ ਮਹੀਨੇ ਵਿਆਹ ਸੀ ਜਦਕਿ ਇਕ ਨੌਜਵਾਨ ਨੇ ਅਗਲੇ ਹਫਤੇ ਘਰ ਆਉਣ ਸੀ।

ਖੰਨਾ ਦੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ

ਖੰਨਾ ਦੇ ਵਿਸ਼ਵਰਾਜ ਸਿੰਘ ਗਿੱਲ (ਰਾਜਾ ਗਿੱਲ) ਦੀ ਕੈਨੇਡਾ ਦੇ ਸ਼ਹਿਰ ਕੈਲੇਡਨ ’ਚ 31 ਦਸੰਬਰ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਆਪ ਦੇ ਸੀਨੀਅਰ ਆਗੂ ਸਾਬਕਾ ਜੇਈ ਕੁਲਵੰਤ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਦਾ ਬੇਟਾ ਵਿਸ਼ਵਰਾਜ ਸਿੰਘ ਗਿੱਲ 2018 ’ਚ ਪੜਾਈ ਲਈ ਕੈਨੇਡਾ ਗਿਆ ਸੀ, ਜੋ ਅਤੇ ਹੁਣ ਪੜ੍ਹਾਈ ਖ਼ਤਮ ਹੋਣ ਉਪਰੰਤ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ। ਪੜ੍ਹਾਈ ਦੇ ਨਾਲ ਉਹ ਗਾਇਕੀ ਦਾ ਸ਼ੌਂਕ ਵੀ ਰੱਖਦਾ ਸੀ। ਉਸ ਦੀ ਮੰਗਣੀ ਵੀ ਕੈਨੇਡਾ ਰਹਿੰਦੀ ਲੜਕੀ ਨਾਲ ਹੋਈ ਹੋਈ ਸੀ, ਜੋ ਕਿ ਵਿਆਹ ਦੇ ਸਬੰਧ ’ਚ ਥੋੜੇ ਦਿਨ ਪਹਿਲਾਂ ਹੀ ਭਾਰਤ ਆਈ ਸੀ। ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਜੋ ਕਿ ਜਨਵਰੀ ਜਾਂ ਫਰਵਰੀ ਮਹੀਨੇ ’ਚ ਹੋ ਜਾਣਾ ਸੀ।

Vishwaraj Singh
Vishwaraj Singh

ਟਾਂਡਾ ਦੇ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ

ਟਾਂਡਾ ਵਿਖੇ ਇਕ ਪ੍ਰਵਾਰ ਵਿਚ ਨਵੇਂ ਸਾਲ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਘਰ ਵਿਚ ਸੱਥਰ ਵਿਛਾ ਦਿਤੇ। ਟਾਂਡਾ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਰਾਜਾਸੁਖਵਿੰਦਰ ਸਿੰਘ ਕੋਟਲਾ ਦੇ ਕੈਨੇਡਾ ਵਿਚ ਪੜ੍ਹਾਈ ਵਾਸਤੇ ਗਏ ਨੌਜਵਾਨ ਪੁੱਤਰ ਮਹਾਰਾਜਾ ਅੰਮ੍ਰਿਤਪਾਲ ਸਿੰਘ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਨੌਜਵਾਨ ਪੜ੍ਹਾਈ ਦੌਰਾਨ ਹੀ ਪਾਇਲਟ ਦੀ ਟ੍ਰੇਨਿੰਗ ਕਰ ਰਿਹਾ ਸੀ। ਪ੍ਰਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਦੇਹ ਭਾਰਤ ਲਿਆਉਣ ਦੀ ਗੁਹਾਰ ਲਗਾਈ ਹੈ।

Amritpal Singh
Amritpal Singh

ਗਿੱਦੜਬਾਹਾ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ

ਗਿੱਦੜਬਾਹਾ ਨਾਲ ਸਬੰਧਤ ਨੌਜਵਾਨ ਕਰਨ ਸਿੰਘ ਦੀ ਕੈਨੇਡਾ ਦੇ ਟੋਰਾਂਟੋ ਵਿਖੇ ਅਪਣੇ ਹੀ ਕਮਰੇ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਖ਼ਬਰ ਸੁਣਦਿਆਂ ਹੀ ਪ੍ਰਵਾਰ 'ਚ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਸਿੰਘ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਨੇ 8 ਜਨਵਰੀ 2024 ਨੂੰ ਗਿੱਦੜਬਾਹਾ ਸਥਿਤ ਅਪਣੇ ਘਰ ਵਾਪਸ ਆਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਮੰਦਭਾਗੀ ਖ਼ਬਰ ਆ ਗਈ। ਪ੍ਰਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।  

Karan Singh
Karan Singh

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਛੱਡ ਕੇ ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ ਤੇ ਹਰ ਕੋਈ ਜਹਾਜ਼ ’ਤੇ ਚੜ੍ਹ ਕੇ ਵਿਦੇਸ਼ਾਂ ਨੂੰ ਉਡਾਰੀਆਂ ਮਾਰ ਰਿਹਾ ਹੈ ਪਰ ਬੇਗਾਨੇ ਮੁਲਕਾਂ ’ਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਇਸ ਵੇਲੇ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਰ ਰੋਜ਼ ਹੀ ਪੰਜਾਬੀ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਵਿਦੇਸ਼ਾਂ ’ਚੋਂ ਆ ਰਹੀਆਂ ਹਨ। ਹੋਰ ਵੀ ਤ੍ਰਾਸਦੀ ਹੈ ਕਿ ਇਨ੍ਹਾਂ ’ਚੋਂ ਜ਼ਿਆਦਾ ਮੌਤਾਂ ਦਿਲ ਦਾ ਦੌਰਾ ਪੈਣ ਨਾਲ ਹੋ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement