The young man Dead in Canda: ਕੈਨੇਡਾ ਪਹੁੰਚਣ ਸਾਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Published : Mar 2, 2024, 6:23 pm IST
Updated : Mar 2, 2024, 6:28 pm IST
SHARE ARTICLE
The young man Dead in Canda
The young man Dead in Canda

The young man Dead in Canda: ਵਿਦੇਸ਼ ਪਹੁੰਚ ਕੇ ਕੌਫੀ ਪੀਣ ਤੋਂ ਬਾਅਦ ਹੀ ਤੋੜਿਆ ਦਮ

The young man died of a heart attack on reaching Canada News in punjabi: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਮਲਜੀਤ ਸਿੰਘ ਸਿਵੀਆ (25) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਜੇ ਦੋ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਗੰਧੜ੍ਹ ਤੋਂ ਦਿੱਲੀ ਹਵਾਈ ਅੱਡੇ ’ਤੇ ਗਿਆ ਸੀ ਅਤੇ ਕੈਨੇਡਾ ਜਾਣ ਲਈ ਰਵਾਨਾ ਹੋਇਆ ਸੀ।

ਇਹ ਵੀ ਪੜ੍ਹੋ: Mohali News : ਮੌਸਮ ਦੀ ਖਰਾਬੀ ਕਾਰਨ ਹੁਣ 9 ਮਾਰਚ ਨੂੰ ਹੋਵੇਗਾ ਪੀਫਾ ਐਵਾਰਡ

ਸਵੇਰ ਵੇਲੇ ਕੈਨੇਡਾ ਪਹੁੰਚ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਵੀ ਕੀਤੀ ਕਿ ਮੈਂ ਸਹੀ ਸਲਾਮਤ ਪਹੁੰਚ ਗਿਆ ਹਾਂ। ਉੱਥੇ ਪਹੁੰਚ ਕੇ ਉਸ ਨੇ ਕੌਫੀ ਹੀ ਪੀਤੀ ਸੀ ਕਿ ਦਿਲ ਦੌਰਾ ਪੈ ਗਿਆ। ਮਰਨ ਵਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਭਰਾ ਸੀ। ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ੍ਹ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Haryana News: ਅੰਬਾਲਾ 'ਚ ਵਾਹਨ ਹੇਠਾਂ ਕੁਚਲੇ ਜਾਣ ਕਾਰਨ ਮਕੈਨਿਕ ਦੀ ਮੌਤ 

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਰਨ ਵਾਲਾ ਨੌਜਵਾਨ ਦਾ ਪਰਿਵਾਰ ਸਾਧਾਰਨ ਕਿਸਾਨ ਪਰਿਵਾਰ ਹੈ ਅਤੇ ਬਹੁਤ ਘੱਟ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ ਕਮਲਜੀਤ ਸਿੰਘ ਦੋ ਕੁ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਦੋ ਮਹੀਨਿਆਂ ਲਈ ਪਿੰਡ ਗੰਧੜ੍ਹ ਵਿਖੇ ਆਇਆ ਹੋਇਆ ਸੀ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੰਜਾਬ ਸਰਕਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਕਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਮ੍ਰਿਤਕ ਦੇਹ ਲਿਆਉਣ ਲਈ ਯੋਗ ਉਪਰਾਲਾ ਕਰਨਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from The young man died of a heart attack on reaching Canada News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement