Punjabi Death in Kuwait Amritsar News: ਰੋਜ਼ੀ ਰੋਟੀ ਲਈ ਕੁਵੈਤ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Apr 2, 2025, 10:36 am IST
Updated : Apr 2, 2025, 10:36 am IST
SHARE ARTICLE
Punjabi death in Kuwait Amritsar News in punjabi
Punjabi death in Kuwait Amritsar News in punjabi

ਡੇਢ ਮਹੀਨਾ ਪਹਿਲਾਂ ਹੀ ਪਿੰਡ ਤੋਂ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼

Punjabi death in Kuwait Amritsar News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਵੰਤ ਸਿੰਘ ਵਾਸੀ ਇੰਦਰਾ ਕਾਲੋਨੀ ਮੁਸਤਫਾਬਾਦ  (ਅੰਮ੍ਰਿਤਸਰ) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਵੰਤ ਸਿੰਘ 7 ਸਾਲ ਪਹਿਲਾਂ ਕੁਵੈਤ ’ਚ ਇਕ ਕੰਪਨੀ ’ਚ ਕੰਮ ਕਰਨ ਗਿਆ ਸੀ।

ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੇ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਨਾਲ ਵੀਡੀਓ ਕਾਲ ’ਤੇ ਗੱਲ ਕੀਤੀ ਸੀ। ਸ਼ਨੀਵਾਰ ਨੂੰ ਫ਼ੋਨ ਆਇਆ ਕਿ ਹਰਵੰਤ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਹਰਵੰਤ ਦੀ ਲਾਸ਼ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ। ਪੁੱਤ ਦੀ ਬੇਅਕਤੀ ਮੌਤ ਕਾਰਨ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement