ਭਾਰਤ ਵਿਚ ਜੱਗੀ ਜੌਹਲ ਦੀ ਗ੍ਰਿਫ਼ਤਾਰੀ ਨੂੰ ਬੋਰਿਸ ਜਾਨਸਨ ਨੇ ਦੱਸਿਆ ‘ਮਨਮਰਜ਼ੀ ਦੀ ਕਾਰਵਾਈ’
Published : Jul 2, 2022, 7:48 am IST
Updated : Jul 2, 2022, 7:48 am IST
SHARE ARTICLE
Jaggi Johal
Jaggi Johal

UK PM ਦੇ ਇਸ ਬਿਆਨ ਨੂੰ ਵੱਡੀ ਕਾਮਯਾਬੀ ਵਜੋਂ ਦੇਖ ਰਿਹਾ ਜੱਗੀ ਜੌਹਲ ਦਾ ਪਰਿਵਾਰ

 

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤੀ ਜੇਲ ਵਿਚ ਬੰਦ ਇਕ ਬ੍ਰਿਟਿਸ਼-ਸਿੱਖ ਕਾਰਕੁਨ ਦੀ ਨਜ਼ਰਬੰਦੀ ਨੂੰ ‘ਮਨਮਾਨੀ’ ਕਰਾਰ ਦਿਤਾ ਹੈ। ਜਗਤਾਰ ਸਿੰਘ ਜੌਹਲ 2017 ਤੋਂ ਭਾਰਤ ਦੀ ਜੇਲ ਵਿਚ ਬੰਦ ਹੈ। ਉਸ ’ਤੇ ਸੱਜੇ ਪੱਖੀ ਹਿੰਦੂ ਨੇਤਾਵਾਂ ਦੀ ਟਾਰਗੇਟ ਕਿਲਿੰਗ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਬੋਰਿਸ ਜਾਨਸਨ ਨੇ ਪਹਿਲੀ ਵਾਰ ਲੇਬਰ ਨੇਤਾ ਸਰ ਕੀਰ ਸਟਾਰਮਰ ਨੂੰ ਲਿਖੀ ਚਿੱਠੀ ਵਿਚ ਇਸ ਸ਼ਬਦ ਦੀ ਵਰਤੋਂ ਕੀਤੀ। ਜੌਹਲ ਦਾ ਪਰਵਾਰ ਇਸ ਨੂੰ ਵੱਡੀ ਕਾਮਯਾਬੀ ਵਜੋਂ ਦੇਖ ਰਿਹਾ ਹੈ।

Boris JohnsonBoris Johnson

ਬੀਬੀਸੀ ਦੀ ਖ਼ਬਰ ਮੁਤਾਬਕ ਬੋਰਿਸ ਜਾਨਸਨ ਦੇ ਪੱਤਰ ਵਿਚ ਜੌਹਲ ਨੂੰ ਇਕ ਬ੍ਰਿਟਿਸ਼ ਨਾਗਰਿਕ ਦਸਿਆ ਗਿਆ ਹੈ ਜੋ ਪਿਛਲੇ ਸਾਢੇ ਚਾਰ ਸਾਲਾਂ ਤੋਂ ਭਾਰਤ ਵਿਚ ‘ਮਨਮਾਨੇ ਢੰਗ ਨਾਲ’ ਕੈਦ ਵਿਚ ਹੈ। ਜਾਨਸਨ ਨੇ ਕਿਹਾ ਕਿ ਬ੍ਰਿਟੇਨ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੇ ਲਗਭਗ 100 ਮੌਕਿਆਂ ’ਤੇ ਜੌਹਲ ਮਾਮਲੇ ਬਾਰੇ ਸਿੱਧੇ ਤੌਰ ’ਤੇ ਭਾਰਤ ਸਰਕਾਰ ਕੋਲ ਚਿੰਤਾ ਜ਼ਾਹਰ ਕੀਤੀ ਹੈ। ਮਈ ਵਿਚ ਸੰਯੁਕਤ ਰਾਸ਼ਟਰ ਦੇ ਇਕ ਸਮੂਹ ਨੇ ਕਿਹਾ ਕਿ ਜੌਹਲ ਦੀ ਨਜ਼ਰਬੰਦੀ ਮਨਮਾਨੀ ਸੀ ਅਤੇ ਉਸ ਨੂੰ ਤੁਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

Jaggi Johal Jaggi Johal

ਬ੍ਰਿਟਿਸ਼ ਸਰਕਾਰ ਨੇ ਜਨਤਕ ਤੌਰ ’ਤੇ ਜੌਹਲ ਦੀ ਰਿਹਾਈ ਦੀ ਮੰਗ ਨਹੀਂ ਕੀਤੀ। ਜੌਹਲ ਦੇ ਭਰਾ ਅਤੇ ਹਾਲ ਹੀ ਵਿਚ ਚੁਣੇ ਗਏ ਲੇਬਰ ਕੌਂਸਲਰ ਗੁਰਪ੍ਰੀਤ ਸਿੰਘ ਜੌਹਲ ਨੇ ਜਾਨਸਨ ਦੀ ਚਿੱਠੀ ਨੂੰ ਵੱਡੀ ਕਾਮਯਾਬੀ ਦਸਿਆ। ਉਨ੍ਹਾਂ ਕਿਹਾ ਕਿ ਮੈਂ ਇਹ ਕਦੇ ਨਹੀਂ ਭੁੱਲਾਂਗਾ ਕਿ ਬ੍ਰਿਟਿਸ਼ ਸਰਕਾਰ ਨੂੰ ਇਹ ਮੰਨਣ ਵਿਚ ਲਗਭਗ ਪੰਜ ਸਾਲ ਲੱਗ ਗਏ ਕਿ ਮੇਰੇ ਭਰਾ ਨੂੰ ਮਨਮਾਨੇ ਢੰਗ ਨਾਲ ਨਜ਼ਰਬੰਦ ਕੀਤਾ ਗਿਆ ਸੀ ਜਾਂ ਉਨ੍ਹਾਂ ਸੰਯੁਕਤ ਰਾਸ਼ਟਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੇ ਦਖ਼ਲ ਤੋਂ ਬਾਅਦ ਅਜਿਹਾ ਕੀਤਾ। ਖੈਰ ਆਖ਼ਰਕਾਰ ਉਨ੍ਹਾਂ ਇਸ ਨੂੰ ਸਵੀਕਾਰ ਕਰ ਲਿਆ ਹੈ।    

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement