ਸਿੰਗਾਪੁਰ ਨੂੰ ਮਿਲਿਆ ਭਾਰਤੀ ਮੂਲ ਦਾ ਰਾਸ਼ਟਰਪਤੀ, ਥਰਮਨ ਸ਼ਨਮੁਗਾਰਤਨਮ ਨੇ 70.4 ਫ਼ੀਸਦੀ ਵੋਟਾਂ ਨਾਲ ਜਿੱਤੀ ਚੋਣ
Published : Sep 2, 2023, 8:25 am IST
Updated : Sep 2, 2023, 8:26 am IST
SHARE ARTICLE
Tharman shanmugaratnam
Tharman shanmugaratnam

ਸ਼ਨਮੁਗਾਰਤਨਮ ਸਿੰਗਾਪੁਰ ਦੇ 9ਵੇਂ ਰਾਸ਼ਟਰਪਤੀ ਬਣਨਗੇ

ਸਿੰਗਾਪੁਰ  : ਸਿੰਗਾਪੁਰ ਨੂੰ ਫਿਰ ਤੋਂ ਭਾਰਤੀ ਮੂਲ ਦਾ ਰਾਸ਼ਟਰਪਤੀ ਮਿਲਿਆ ਹੈ। ਭਾਰਤੀ ਮੂਲ ਦੇ ਸਾਬਕਾ ਮੰਤਰੀ ਥਰਮਨ ਸ਼ਨਮੁਗਾਰਤਨਮ ਨੇ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਸ਼ਨਮੁਗਾਰਤਨਮ ਸਿੰਗਾਪੁਰ ਦੇ 9ਵੇਂ ਰਾਸ਼ਟਰਪਤੀ ਬਣਨਗੇ। ਉਨ੍ਹਾਂ 70.4 ਫ਼ੀਸਦੀ ਵੋਟਾਂ ਨਾਲ ਵੱਡੀ ਜਿੱਤ ਦਰਜ ਕੀਤੀ। ਉਨ੍ਹਾਂ ਦੇ ਵਿਰੋਧੀ ਸਿੰਗਾਪੁਰ ਸਰਕਾਰੀ ਨਿਵੇਸ਼ ਕਾਰਪੋਰੇਸ਼ਨ ਦੇ ਸਾਬਕਾ ਮੁੱਖ ਨਿਵੇਸ਼ ਅਧਿਕਾਰੀ ਐਨਜੀ ਕੋਕ ਸੌਂਗ ਨੂੰ 15.72 ਫ਼ੀਸਦੀ ਅਤੇ ਸਰਕਾਰੀ ਮਾਲਕੀ ਵਾਲੇ ਬੀਮਾ ਸਮੂਹ NTUC ਇਨਕਮ ਦੇ ਸਾਬਕਾ ਮੁਖੀ ਟੈਨ ਕਿਨ ਲਿਆਨ ਨੂੰ 13.88 ਫ਼ੀਸਦੀ ਵੋਟਾਂ ਮਿਲੀਆਂ।

ਸਿੰਗਾਪੁਰ 'ਚ 2011 ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਲਈ ਸ਼ੁੱਕਰਵਾਰ ਨੂੰ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਥਰਮਨ ਸ਼ਨਮੁਗਾਰਤਨਮ ਮੌਜੂਦਾ ਰਾਸ਼ਟਰਪਤੀ ਹਲੀਮਾ ਯਾਕੂਬ ਦੀ ਥਾਂ ਲੈਣਗੇ। ਹਲੀਮਾ ਦੇ ਪਿਤਾ ਭਾਰਤੀ ਮੂਲ ਦੇ ਸਨ ਅਤੇ ਮਾਂ ਮਲੇਈ ਮੂਲ ਦੀ ਸੀ।
ਸਿੰਗਾਪੁਰ 'ਚ ਰਾਸ਼ਟਰਪਤੀ ਦਾ ਅਹੁਦਾ ਜ਼ਿਆਦਾ ਰਸਮੀ ਹੁੰਦਾ ਹੈ। ਉਸ ਕੋਲ ਆਮ ਲੋਕਾਂ ਲਈ ਕੰਮ ਕਰਨ ਦੀ ਬਹੁਤੀ ਤਾਕਤ ਨਹੀਂ ਹੈ।

ਭਾਰਤੀ ਮੂਲ ਦੇ 66 ਸਾਲਾ ਅਰਥ ਸ਼ਾਸਤਰੀ ਸ਼ਨਮੁਗਾਰਤਨਮ ਨੇ ਪਿਛਲੇ ਮਹੀਨੇ ਦੇਸ਼ ਦੀ ਸੰਸਕ੍ਰਿਤੀ ਨੂੰ ਦੁਨੀਆ ਵਿਚ ਰੌਸ਼ਨ ਕਰਨ ਦੇ ਸੰਕਲਪ ਨਾਲ ਆਪਣੀ ਰਾਸ਼ਟਰਪਤੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਸੀ। 2001 'ਚ ਰਾਜਨੀਤੀ ਵਿਚ ਪ੍ਰਵੇਸ਼ ਕਰਨ ਵਾਲੇ ਸ਼ਨਮੁਗਾਰਤਨਮ ਨੇ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਸੱਤਾਧਾਰੀ ਪੀਪਲਜ਼ ਐਕਸ਼ਨ ਪਾਰਟੀ (ਪੀਏਪੀ) ਦੇ ਨਾਲ ਜਨਤਕ ਖੇਤਰ ਵਿਚ ਅਤੇ ਮੰਤਰੀ ਅਹੁਦਿਆਂ 'ਤੇ ਵੀ ਕੰਮ ਕੀਤਾ ਹੈ। ਉਨ੍ਹਾਂ 2011-2019 ਦਰਮਿਆਨ ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ।  

ਸਾਬਕਾ ਰਾਸ਼ਟਰਪਤੀ ਹਲੀਮਾ ਯਾਕੂਬ ਦਾ 6 ਸਾਲ ਦਾ ਕਾਰਜਕਾਲ 13 ਸਤੰਬਰ ਨੂੰ ਖ਼ਤਮ ਹੋ ਰਿਹਾ ਹੈ। ਉਹ ਦੇਸ਼ ਦੀ 8ਵੀਂ ਰਾਸ਼ਟਰਪਤੀ ਅਤੇ ਇਸ ਅਹੁਦੇ 'ਤੇ ਪਹੁੰਚਣ ਵਾਲੀ ਪਹਿਲੀ ਮਹਿਲਾ ਹੈ। ਸਿੰਗਾਪੁਰ ਵਿਚ 2017 ਦੀਆਂ ਰਾਸ਼ਟਰਪਤੀ ਚੋਣਾਂ 'ਚ ਸਿਰਫ਼ ਮਲੇਈ ਭਾਈਚਾਰੇ ਦੇ ਮੈਂਬਰਾਂ ਨੂੰ ਹੀ ਚੋਣ ਲੜਨ ਦੀ ਇਜਾਜ਼ਤ ਸੀ। ਉਸ ਸਮੇਂ ਦੌਰਾਨ ਹਲੀਮਾ ਨੂੰ ਰਾਸ਼ਟਰਪਤੀ ਵਜੋਂ ਨਾਮਜ਼ਦ ਕੀਤਾ ਗਿਆ ਸੀ ਕਿਉਂਕਿ ਕੋਈ ਹੋਰ ਉਮੀਦਵਾਰ ਨਹੀਂ ਸੀ। ਸਿੰਗਾਪੁਰ ਵਿਚ 2011 ਤੋਂ ਬਾਅਦ ਇਹ ਪਹਿਲੀ ਰਾਸ਼ਟਰਪਤੀ ਚੋਣ ਹੈ। 


 

Tags: punjabi news

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement