ਦੂਜੇ ਰਾਜਾਂ ਤੋਂ ਪਰਮਲ ਝੋਨਾ ਪੰਜਾਬ ਲਿਆਉਣ ਦੇ ਮਾਮਲੇ ਵਿਚ ਦੋ ਮਾਮਲੇ ਦਰਜ: ਆਸ਼ੂ
Published : Oct 2, 2021, 4:04 pm IST
Updated : Oct 2, 2021, 4:04 pm IST
SHARE ARTICLE
Parmal paddy
Parmal paddy

ਆਰ ਐੱਨ ਢੋਕੇ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੀ ਅਗਵਾਈ ਵਿਚ ਦੂਜੇ ਰਾਜਾਂ ਤੋਂ ਰੀ-ਸਾਇਕਲਿੰਗ ਲਈ ਆਉਣ ਵਾਲੇ ਝੋਨਾ/ ਚੌਲ ਨੂੰ ਰੋਕਣ ਲਈ ਟੀਮ ਗਠਿਤ

 

ਚੰਡੀਗੜ੍ਹ: ਦੂਜੇ ਰਾਜਾਂ ਤੋਂ ਝੋਨਾ/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ  ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ  ਐਫ.ਆਈ.ਆਰ. ਦਰਜ ਕਰਵਾਉਣ  ਦੀ ਕਾਰਵਾਈ ਨੂੰ ਤੇਜ਼   ਕਰ ਦਿੱਤਾ ਗਿਆ ਹੈ। ਝੋਨੇ ਦੇ ਚਾਲੂ ਸੀਜ਼ਨ ਦੌਰਾਨ ਪੰਜਾਬ ਰਾਜ ਵਿਚ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ  ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਐਫ.ਆਈ.ਆਰ ਦਰਜ ਕਰਵਾਈਆਂ ਹਨ , ਉਕਤ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦਿੱਤੀ।

 

 

Parmal paddyParmal paddy

ਆਸ਼ੂ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਤਰਨਤਾਰਨ ਜ਼ਿਲ੍ਹੇ ਹਰੀਕੇ ਕਸਬੇ ਵਿਚ ਪੈਂਦ  ਰੱਤਾ ਗੁੱਦਾ ਅਨਾਜ ਮੰਡੀ ਵਿੱਚ ਦੂਜੇ ਰਾਜਾਂ ਤੋਂ ਲਿਆਂਦਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ  ਉਤਾਰਿਆ ਜਾ ਰਿਹਾ ਹੈ। ਜਿਸ ਤੇ ਕਾਰਵਾਈ ਕਰਦਿਆਂ ਪ੍ਰਤਾਪ ਕਮਿਸ਼ਨ ਏਜੰਟ ਦੇ ਮਾਲਿਕ ਪ੍ਰਤਾਪ ਸਿੰਘ ਅਤੇ ਟਰੱਕ ਡਰਾਈਵਰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਅਧੀਨ ਐਫ.ਆਈ.ਆਰ.ਦਰਜ ਕਰਵਾਈ ਗਈ।

Parmal paddyParmal paddy

 

 ਆਸ਼ੂ ਨੇ ਕਿਹਾ ਕਿ  ਝੋਨੇ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਦੇਸ਼ ਦੇ ਦੂਸਰੇ ਰਾਜਾਂ ਤੋਂ ਝੋਨਾ/ ਚੌਲ ਲਿਆਉਣ ' ਤੇ ਵੀ  ਪੂਰਣ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ/ਰੀ-ਸਾਇਕਲਿੰਗ ਲਈ  ਝੋਨਾ/ਚੌਲ  ਪੰਜਾਬ ਵਿੱਚ ਲਿਆਉਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ  ਅਮਲ ਵਿੱਚ ਲਿਆਂਦੀ ਜਾਵੇਗੀ ।

 

 

Parmal paddyParmal paddy

 

ਆਸ਼ੂ ਨੇ ਕਿਹਾ ਕਿ  ਖਰੀਫ ਸੀਜ਼ਨ 2020-21 ਦੌਰਾਨ ਅਜਿਹੇ ਕੁੱਝ ਕੇਸ ਸਾਹਮਣੇ ਆਏ ਸਨ ਜਿਨ੍ਹਾਂ ਵਿੱਚ ਆੜਤੀਆਂ ਜਾਂ ਰਾਈਸ ਸ਼ੈੱਲਰਾਂ ਮਾਲਕਾਂ ਵੱਲੋਂ ਹੋਰ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ ਪੰਜਾਬ ਵਿੱਚ ਘੱਟੋ-ਘੱਟ ਸਮੱਰਥਨ ਮੁੱਲ ਤੇ ਵੇਚਣ ਲਈ ਲਿਆਂਦਾ ਗਿਆ ਜਾਂ ਪਬਲਿਕ ਡਿਸਟ੍ਰੀਬਿਉਸ਼ਨ ਸਿਸਟਮ ਅਧੀਨ ਵੰਡੇ ਜਾਣ ਵਾਲੇ ਚਾਵਲ ਨੂੰ ਪੰਜਾਬ ਰਾਜ ਵਿੱਚ ਲਿਆ ਕੇ ਉਸ ਵਿਰੁੱਧ ਝੋਨੇ ਦੀ ਬੋਗਸ ਬਿਲਿੰਗ ਕੀਤੀ ਗਈ ਸੀ, ਇਸ ਲਈ ਰਾਜ ਸਰਕਾਰ ਵੱਲੋਂ ਇਸ ਖਰੀਫ ਸੀਜ਼ਨ 2021-22 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਢਦੇ ਹੋਏ, ਸਖਤੀ ਨਾਲ ਕਾਰਵਾਈ ਕਰਣ ਲਈ ਕਮਰ-ਕੱਸ ਲਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ। 

 

photo
photo

 

ਆਸ਼ੂ ਨੇ ਕਿਹਾ ਕਿ ਇਸ ਸਬੰਧੀ  ਅੰਤਰ ਰਾਜੀ ਸਰਹੱਦਾਂ ਤੇ ਵਿਸ਼ੇਸ਼ ਨਾਕੇ ਸਥਾਪਤ ਕਰਨ ਲਈ ਪੁਲਿਸ ਮੁਖੀ ਨੂੰ ਹੁਕਮ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ  ਰੀ-ਸਾਇਕਲਿੰਗ ਲਈ ਝੋਨਾ/ ਚੌਲ ਲਿਆਉਣ ਦੇ  ਮਾਮਲਿਆਂ ਵਿੱਚ ਦੋਸ਼ੀਆਂ ਨੂੰ ਬਿਲਕੁੱਲ ਨਹੀਂ ਬਖਸ਼ਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਫੌਜਦਾਰੀ ਮੁਕੱਦਮੇ ਦਾਇਰ ਕਰਵਾਂਉਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਯਕੀਨੀ ਬਨਾਉਣ ਦੇ ਨਾਲ ਉਨ੍ਹਾਂ ਪਾਸੋਂ ਬਰਾਮਦ ਚਾਵਲ/ ਝੋਨਾ ਜਬਤ ਕਰ ਲਿਆ ਜਾਵੇਗਾ।

 

 

photo
photo

 

 ਖੁਰਾਕ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰ ਐੱਨ ਢੋਕੇ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੀ ਇਸ ਮੁਹਿੰਮ ਦੀ ਅਗਵਾਈ ਕਰਣ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਤਾਲ-ਮੇਲ ਕਰਣ ਲਈ ਡਿਊਟੀ ਲਗਾਈ ਗਈ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਚਨਚੇਤ ਛਾਪੇਮਾਰੀ ਦੌਰਾਨ ਹਾਲ ਵਿੱਚ ਸਾਹਮਣੇ ਆਏ ਅਜਿਹੇ ਮਾਮਲਿਆਂ ਵਿੱਚ ਸਰਕਾਰ ਵੱਲੋਂ ਕਪੁਰਥਲਾ ਦੇ ਦੇਵਕੀ ਅੱਗਰਵਾਲ, ਸਮੀਰ ਅੱਗਰਵਾਲ ਅਤੇ ਕ੍ਰਿਸ਼ਨ ਕੁਮਾਰ ਵਿਰੱਧ ਆਈ ਪੀ ਸੀ ਦੀ ਧਾਰਾ 420, 120 ਬੀ ਅਤੇ ਈ ਸੀ ਐਕਟ ਦੀ ਧਾਰਾ 7 ਅਧੀਨ ਥਾਣਾ ਸਿਟੀ ਕਪੁਰਥਲਾ ਵਿਖੇ ਐਫ ਆਈ ਆਰ ਨੰ. 303 ਮਿਤੀ 01.10.2021 ਦਰਜ ਕਰਵਾਈ ਗਈ।

 

photo
photo

 

 

ਇਸ ਤੋਂ ਇਲਾਵਾ ਕੱਲ ਦੇਰ ਰਾਤ ਦੌਰਾਨ ਪ੍ਰਤਾਪ ਕਮਿਸ਼ਨ ਏਜੰਟ ਮੰਡੀ ਰੱਤਾ ਗੁੱਦਾ ਵਿਖੇ ਬਿਹਾਰ ਰਾਜ ਤੋਂ ਸਸਤੇ ਭਾਅ ਤੇ ਲਿਆਂਦੇ ਝੋਨਾ ਦੇ 8 ਤੋਂ 10 ਟਰੱਕ ਮੌਕੇ ਤੇ ਫੜਦਿਆ ਉਸ ਵਿਰੁੱਧ ਆਈ ਪੀ ਸੀ ਦੀ ਧਾਰਾ 420, 120 ਬੀ ਥਾਣਾ ਹਰੀਕੇ ਜਿਲ੍ਹਾ ਤਰਨ ਤਾਰਨ ਵਿਖੇ ਐਫ ਆਈ ਆਰ ਨੰ. 81 ਮਿਤੀ 02.10.2021 ਦਰਜ ਕਰਵਾਈ ਗਈ।

 

photo
photo

ਖੁਰਾਕ ਮੰਤਰੀ ਨੇ ਦੱਸਿਆ ਕਿ ਝੋਨਾ 1509/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਵੀ ਰਾਜ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ, ਜਿਸ ਲਈ ਰਾਜ ਵਿੱਚ ਪੈਂਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਅਤੇ ਖੁਰਾਕ ਸਪਲਾਈ, ਮਾਰਕਿਟ ਕਮੇਟੀ, ਆਬਕਾਰੀ, ਪੁਲਿਸ ਵਿਭਾਗ ਦੇ ਨੁਮਾਂਇੰਦੇ ਨੂੰ ਸ਼ਾਮਲ ਕਰਦੇ ਹੋਏ ਜਿਲ੍ਹਾ ਪੱਧਰ ਤੇ ਉਡਣ ਦਸਤਿਆਂ ਦਾ ਗਠਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਟੀਮਾਂ ਖਾਸ ਤੌਰ ਤੇ ਸ਼ਾਮ/ ਰਾਤ ਨੂੰ ਵੀ ਮੰਡੀਆਂ ਦਾ ਦੌਰਾ ਕਰਦੇ ਹੋਏ ਗੈਰ-ਕਾਨੂੰਨੀ ਝੋਨੇ/ ਚਾਵਲ ਦੇ ਪਾਏ ਜਾਣ ਵਾਲੇ ਟਰੱਕ/ ਗੁਦਾਮ ਜਬਤ ਕਰਦੇ ਹੋਏ ਰੋਜ਼ਾਨਾ ਮਾਮਲੇ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣਗੇ।

ਉਨ੍ਹਾਂ ਇਹ ਵੀ ਦੱਸਿਆਂ ਕਿ ਖਰੀਫ਼ ਸੀਜ਼ਨ 2021-22 ਦੌਰਾਨ ਕੀਤੀ ਜਾਣ ਵਾਲੀ ਝੋਨੇ ਦੀ ਖਰੀਦ ਸਬੰਧੀ ਮੁਕੰਮਲ ਇੰਤਜ਼ਾਮ ਕਰ ਲਏ ਗਏ ਹਨ ਅਤੇ ਵਿਭਾਗ ਪੂਰੀ ਚੌਕਸੀ ਨਾਲ ਝੋਨੇ ਦੀ ਬੋਗਸ ਬਿਲਿੰਗ/ ਚੋਲਾਂ ਦੀ ਰੀ-ਸਾਇਕਲਿੰਗ ਵਰਗੇ ਗੈਰ-ਕਾਨੂੰਨੀ ਕੰਮਾਂ ਦੀ ਰੋਕ-ਥਾਮ ਲਈ ਡਟਿਆ ਹੋਇਆ ਹੈ। ਰਾਜ ਸਰਕਾਰ ਇਨ੍ਹਾਂ ਮਾਮਲਿਆਂ ਸਬੰਧੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦਿਆ ਪਾਏ ਜਾਣ ਵਾਲੇ ਦੋਸ਼ੀਆਂ ਵਿਰੁਧ ਸਖਤੀ ਨਾਲ ਕਾਰਵਾਈ ਕਰੇਗੀ ਅਤੇ ਜੇਕਰ ਸਰਕਾਰ ਦੇ ਕਿਸੇ ਮੁਲਾਜ਼ਮ ਦੀ ਮਿਲੀ-ਭੁਗਤ ਅਜਿਹੇ ਮਾਮਲਿਆਂ ਵਿਚ ਪਾਈ ਗਈ ਤਾਂ ਉਸ ਵਿਰੁਧ ਵੀ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement