
Ludhiana News: ਰੋਜ਼ੀ-ਰੋਟੀ ਖ਼ਾਤਰ ਗਿਆ ਸੀ ਵਿਦੇਸ਼
Punjabi died in a road accident in Italy Ludhiana News: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ, ਲੁਧਿਆਣਾ ਵਜੋਂ ਹੈ। ਮ੍ਰਿਤਕ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਖ਼ਾਤਰ ਇਟਲੀ ਗਿਆ ਸੀ।
ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ 'ਤੇ ਸੜਕ ਪਾਰ ਕਰ ਰਿਹਾ ਸੀl ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈl