Anmol Bishnoi News: NIA ਦੀ ਵਾਟੈਂਡ ਲਿਸਟ 'ਚ ਸ਼ਾਮਿਲ ਅਨਮੋਲ ਬਿਸ਼ਨੋਈ
Anmol Bishnoi's location in America: ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਆਖ਼ਿਰਕਾਰ ਮਿਲ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਅਨਮੋਲ ਬਿਸ਼ਨੋਈ ਦੇ ਉਨ੍ਹਾਂ ਦੇ ਦੇਸ਼ ਵਿਚ ਮੌਜੂਦ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਅਨਮੋਲ ਬਿਸ਼ਨੋਈ ਦੇ ਅਮਰੀਕਾ 'ਚ ਮੌਜੂਦ ਹੋਣ ਦੀ ਖਬਰ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਅਧਿਕਾਰੀਆਂ ਵੱਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਮੁੰਬਈ ਪੁਲਿਸ ਨੇ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਉਣ ਲਈ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਅਨਮੋਲ ਬਿਸ਼ਨੋਈ 'ਤੇ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਸਮੇਤ ਕਈ ਹਾਈ-ਪ੍ਰੋਫਾਈਲ ਮਾਮਲਿਆਂ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਹ ਸਿੱਧੂ ਮੂਸੇਵਾਲਾ ਕਤਲਕਾਂਡ ਤੇ ਹੋਰ ਮਾਮਲਿਆਂ ਵਿਚ ਵੀ ਮੁਲਜ਼ਮ ਹੈ। ਇੱਥੇ ਦੱਸ ਦਈਏ ਕਿ NIA ਨੇ ਹਾਲ ਹੀ ਵਿਚ ਅਨਮੋਲ 'ਤੇ 10 ਲੱਖ ਰੁਪਏ ਦੇ ਜੁਰਮਾਨੇ ਦਾ ਐਲਾਨ ਕੀਤਾ ਸੀ।
ਅਦਾਲਤ 'ਚ ਦਿੱਤੀ ਜਾਣਕਾਰੀ, ਜਲਦ ਹੀ ਭਾਰਤ ਲਿਆਂਦਾ ਜਾਵੇਗਾ
ਪਿਛਲੇ ਮਹੀਨੇ ਮੁੰਬਈ ਪੁਲਿਸ ਨੇ ਵਿਸ਼ੇਸ਼ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਅਨਮੋਲ ਬਿਸ਼ਨੋਈ ਦੀ ਹਵਾਲਗੀ ਪ੍ਰਕਿਰਿਆ ਲਈ ਮਨਜ਼ੂਰੀ ਮੰਗੀ ਸੀ। 16 ਅਕਤੂਬਰ ਨੂੰ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹ ਅਨਮੋਲ ਨੂੰ ਭਾਰਤ ਲਿਆਉਣ ਦੀ ਯੋਜਨਾ 'ਤੇ ਕੰਮ ਕਰ ਰਹੇ ਹਨ। ਪੁਲਿਸ ਨੇ ਸਲਮਾਨ ਖਾਨ ਨਾਲ ਜੁੜੇ ਮਾਮਲੇ 'ਚ ਅਨਮੋਲ ਬਿਸ਼ਨੋਈ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਲਈ ਆਪਣੀ ਰਣਨੀਤੀ ਤੇਜ਼ ਕਰ ਦਿੱਤੀ ਹੈ।