
ਭਾਰਤੀ ਅੰਬੈਸੀ ਦੇ ਬਾਹਰ ਪੰਜਾਬੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਵਿਰੁੱਧ ਕੀਤਾ ਗਿਆ ਪ੍ਰਦਰਸ਼ਨ
ਸਿਆਟਲ: ਨਿਊਯਾਰਕ ਵਿਚ ਸਥਿਤ ਭਾਰਤੀ ਅੰਬੈਸੀ ਦੇ ਬਾਹਰ ਪੰਜਾਬੀ ਭਾਈਚਾਰੇ ਵੱਲੋਂ ਕਿਸਾਨਾਂ ਦਾ ਸਮਰਥਨ ਕਰਨ ਲਈ ਨਰਿੰਦਰ ਮੋਦੀ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਰੀ ਗਿਣਤੀ ਵਿਚ ਪੰਜਾਬੀ ਪਰਵਾਸੀਆਂ ਨੇ ਸ਼ਮੂਲੀਅਤ ਕੀਤੀ।
Protest against Farm Laws in front of Indian Consulate in New York
ਇਸ ਮੌਕੇ ਪੰਜਾਬੀ ਭਾਈਚਾਰੇ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਇਲਾਵਾ ਉਹਨਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕਰ ਰਹੇ ਇਹਨਾਂ ਪੰਜਾਬੀਆਂ ਦੇ ਹੱਥਾਂ ਵਿਚ ਤਖਤੀਆਂ ਫੜ੍ਹੀਆਂ ਹੋਈਆਂ ਸਨ।
Protest against Farm Laws in front of Indian Consulate in New York
ਇਹਨਾਂ ਵਿਚ ਬਜ਼ੁਰਗ, ਨੌਜਵਾਨ ਤੇ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨ ਦੌਰਾਨ ਪੁਲਿਸ ਫੋਰਸ ਵੀ ਤਾਇਨਾਤ ਸੀ। ਅੰਬੈਸੀ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪ੍ਰਦਰਸ਼ਨ ਵਿਚ ਮੌਜੂਦ ਪੰਜਾਬੀ 'ਮੋਦੀ ਸਰਕਾਰ ਮੁਰਦਾਬਾਦ', 'ਤਿੰਨੋ ਕਾਲੇ ਕਾਨੂੰਨ ਵਾਪਸ ਲਓ' ਅਤੇ 'ਨੋ ਫੂਡ' ਦੇ ਨਾਅਰੇ ਲਾ ਰਹੇ ਸਨ।
Protest against Farm Laws in front of Indian Consulate in New York
ਪ੍ਰਦਰਸ਼ਨ ਵਿਚ ਸ਼ਾਮਲ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਕਹਿਣ 'ਤੇ ਬਣਾਏ ਤੇ ਕਿਸਾਨਾਂ 'ਤੇ ਥੋਪੇ ਹਨ। ਉਹਨਾਂ ਮੰਗ ਕੀਤੀ ਕਿ ਇਹਨਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ।
Protest against Farm Laws in front of Indian Consulate in New York
ਅੰਬੈਸੀ ਦੇ ਬਾਹਰ ਵਿਰੋਧ ਕਰ ਰਹੇ ਪੰਜਾਬੀ ਪਰਵਾਸੀਆਂ ਨੇ ਦਿੱਲੀ ਮੋਰਚੇ 'ਤੇ ਬੈਠੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਬੁਲਾਰਿਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵਿਰੁੱਧ ਤਿੱਖੀ ਬਿਆਨਬਾਜ਼ੀ ਕਰਦਿਆਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾਣਾ ਤੇ ਅਥਰੂ ਗੈਸ ਦੇ ਗੋਲੇ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।