ਕੈਨੇਡਾ 'ਚ ਵਧ ਰਹੇ ਭਾਰਤੀਆਂ 'ਤੇ ਹਮਲੇ, ਕਈ ਮਾਵਾਂ ਨੇ ਗਵਾਏ ਅਪਣੇ ਜਿਗਰ ਦੇ ਟੋਟੇ
Published : Jan 3, 2023, 2:59 pm IST
Updated : Jan 3, 2023, 3:10 pm IST
SHARE ARTICLE
Sanraj Singh, Pawanpreet Kaur, Mahakpreet Sethi
Sanraj Singh, Pawanpreet Kaur, Mahakpreet Sethi

ਵਿਦੇਸ਼ਾਂ 'ਚ ਵਾਪਰੇ ਹਾਦਸਿਆਂ ਨੇ ਖੋਹੇ ਮਾਵਾਂ ਦੇ ਅਨੇਕਾਂ ਹੀ ਪੁੱਤ, ਦੇਖੋ ਕੁੱਝ ਤਸਵੀਰਾਂ

 

ਬਰੈਂਪਟਨ - ਕੈਨੇਡਾ 'ਚ ਭਾਰਤੀ ਮੂਲ ਦੇ ਲੋਕਾਂ 'ਤੇ ਜਾਨਲੇਵਾ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਨੇ ਭਾਰਤੀ ਸਮਾਜ ‘ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿਛਲੇ ਡੇਢ ਮਹੀਨੇ 'ਚ ਹਮਲਿਆਂ ਦੀਆਂ ਤਿੰਨ ਘਟਨਾਵਾਂ ਹੋ ਚੁੱਕੀਆਂ ਹਨ। ਹਾਲਾਂਕਿ, ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕੀ ਸਿਰਫ਼ ਭਾਰਤੀ ਹੀ ਨਿਸ਼ਾਨਾ ਹਨ ਜਾਂ ਉਹ ਨਸਲੀ ਨਫ਼ਰਤ ਦਾ ਸ਼ਿਕਾਰ ਹੋ ਰਹੇ ਹਨ। 

ਚਿੰਤਾ ਦਾ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਐਨਆਰਆਈ ਨੌਜਵਾਨ ਰੋਜ਼ੀ-ਰੋਟੀ ਲਈ ਪਾਰਟ ਟਾਈਮ ਨੌਕਰੀਆਂ ਕਰ ਰਹੇ ਹਨ। ਜ਼ਿਆਦਾਤਰ ਦੇਰ ਰਾਤ ਤੱਕ ਕੰਮ ਕਰਦੇ ਹਨ। ਸਨਰਾਜ ਸਿੰਘ (24) ਦੀ ਦਸੰਬਰ ਵਿਚ ਅਲਬਰਟਾ ਵਿਚ ਹੱਤਿਆ ਕਰ ਦਿੱਤੀ ਗਈ ਸੀ। ਦਸੰਬਰ ਵਿਚ ਹੀ ਓਨਟਾਰੀਓ ਦੇ ਮਿਸੀਸਾਗਾ ਵਿਚ ਪਵਨਪ੍ਰੀਤ ਕੌਰ (21) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਵੰਬਰ ਵਿਚ ਬ੍ਰਿਟਿਸ਼ ਕੋਲੰਬੀਆ ਵਿਚ ਮਹਿਕਪ੍ਰੀਤ ਸੇਠੀ (18) ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।  

ਹੈਮਿਲਟਨ ਅਤੇ ਖੇਤਰ ਦੇ ਸਾਊਥ ਏਸ਼ੀਅਨ ਹੈਰੀਟੇਜ ਐਸੋਸੀਏਸ਼ਨ ਦੇ ਪ੍ਰਧਾਨ ਖੁਰਸ਼ੀਦ ਅਹਿਮਦ ਦਾ ਕਹਿਣਾ ਹੈ ਕਿ ਬਹੁਤ ਸਾਰੇ ਭਾਰਤੀ ਸੇਵਾ ਖੇਤਰ ਵਿਚ ਹਨ ਅਤੇ ਕਈ ਵਾਰ ਉਨ੍ਹਾਂ ਨੂੰ ਕੰਮ ਕਾਜ ਕਰ ਕੇ ਦੇਰ ਰਾਤ ਤੱਕ ਬਾਹਰ ਰਹਿਣਾ ਪੈਂਦਾ ਹੈ। ਅਜਿਹੇ 'ਚ ਉਨ੍ਹਾਂ ਨਾਲ ਹਿੰਸਾ ਦਾ ਖਤਰਾ ਵੱਧ ਜਾਂਦਾ ਹੈ। ਗ੍ਰੇਟਰ ਟੋਰਾਂਟੋ ਖੇਤਰ ਦੇ ਸਕਾਰਬੋਰੋ ਵਿਚ ਰਹਿਣ ਵਾਲੇ ਅਤੇ ਡਿਲੀਵਰੀ ਸੇਵਾ ਨਾਲ ਜੁੜੇ ਯੁਵਰਾਜ ਮੈਂਗੀਆ ਦਾ ਕਹਿਣਾ ਹੈ ਕਿ ਗੈਸ ਸਟੇਸ਼ਨਾਂ ਅਤੇ ਵੱਡੇ ਸਟੋਰਾਂ ਵਰਗੀਆਂ ਥਾਵਾਂ 'ਤੇ ਰਾਤ ਦੀ ਸ਼ਿਫਟ ਵਿਚ ਸਿਰਫ਼ ਇੱਕ ਵਿਅਕਤੀ ਤਾਇਨਾਤ ਹੁੰਦਾ ਹੈ। ਅਜਿਹੇ 'ਚ ਖ਼ਤਰਾ ਵੱਧ ਜਾਂਦਾ ਹੈ। ਉਹਨਾਂ ਨੇ ਮਹਿਕਪ੍ਰੀਤ ਨਾਮ ਦੇ ਨੌਜਵਾਨ ਦਾ ਜ਼ਿਕਰ ਕਰਦਿਆਂ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ  ਜੇ ਸਾਡੀ ਜਾਨ ਹੀ ਸੁਰੱਖਿਅਤ ਨਹੀਂ ਤਾਂ ਇੱਥੇ ਰਹਿਣ ਦਾ ਕੀ ਫਾਇਦਾ। 

ਖੁਰਸ਼ੀਦ ਦਾ ਕਹਿਣਾ ਹੈ ਕਿ ਜਦੋਂ ਉਹ 50 ਸਾਲ ਪਹਿਲਾਂ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਪਰਵਾਸ ਕਰਕੇ ਆਏ ਸਨ, ਤਾਂ ਉਸ ਸਮੇਂ ਦਾ ਕੈਨੇਡੀਅਨ ਸਮਾਜ ਭਾਰਤੀਆਂ ਅਤੇ ਹੋਰ ਏਸ਼ੀਆਈਆਂ ਵਿਰੁੱਧ ਪੂਰੀ ਤਰ੍ਹਾਂ ਨਸਲਵਾਦੀ ਸੀ। ਉਸ ਸਮੇਂ ਭਾਰਤੀਆਂ 'ਤੇ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਸਨ ਪਰ ਇਨ੍ਹਾਂ ਦਹਾਕਿਆਂ 'ਚ ਕਾਫੀ ਬਦਲਾਅ ਆਇਆ ਹੈ।

ਕੈਨੇਡਾ 'ਚ ਸਰਕਾਰ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਵਿਡ ਤੋਂ ਬਾਅਦ ਰੀਅਲ ਅਸਟੇਟ ਦੀਆਂ ਕੀਮਤਾਂ ਵਧ ਰਹੀਆਂ ਹਨ। ਮੰਨਿਆ ਜਾ ਰਿਹਾ ਸੀ ਕਿ ਵਿਦੇਸ਼ੀ ਨਾਗਰਿਕਾਂ ਵੱਲੋਂ ਜਾਇਦਾਦ ਵਿਚ ਨਿਵੇਸ਼ ਕਰਨ ਕਾਰਨ ਕੀਮਤਾਂ ਵਧ ਰਹੀਆਂ ਹਨ। ਕੈਨੇਡਾ ਵਿਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ 1.85 ਮਿਲੀਅਨ ਹੈ, ਜੋ ਕਿ ਕੁੱਲ ਆਬਾਦੀ ਦਾ ਲਗਭਗ 5% ਹੈ। ਇਸ ਤੋਂ ਇਲਾਵਾ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿਚ 2.3 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ।

ਉਨ੍ਹਾਂ ਵਿਚੋਂ ਬਹੁਤ ਸਾਰੇ ਆਪਣੇ ਖਰਚਿਆਂ ਨੂੰ ਪੂਰਾ ਕਰਨ ਲਈ ਪਾਰਟ ਟਾਈਮ ਨੌਕਰੀ ਕਰਦੇ ਹਨ। ਹਾਲ ਹੀ ਦੇ ਸਾਲਾਂ ਵਿਚ, ਕੈਨੇਡਾ ਭਾਰਤੀਆਂ ਲਈ ਸਿੱਖਿਆ, ਰੁਜ਼ਗਾਰ ਅਤੇ ਸਥਾਈ ਨਿਵਾਸ ਲਈ ਇੱਕ ਮਹੱਤਵਪੂਰਨ ਸਥਾਨ ਵਜੋਂ ਉਭਰਿਆ ਹੈ। ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ ਪੰਜ ਸਾਲਾਂ ਵਿਚ ਕੈਨੇਡਾ ਵਿੱਚ ਪਰਵਾਸ ਕਰਨ ਵਾਲੇ ਹਰ ਪੰਜ ਪ੍ਰਵਾਸੀਆਂ ਵਿੱਚੋਂ ਇੱਕ ਭਾਰਤ ਤੋਂ ਆਇਆ ਸੀ। 

ਇਹ ਵੀ ਪੜ੍ਹੋ - ਸਾਲ 2022: ਵਿਦੇਸ਼ਾਂ 'ਚ ਵਾਪਰੇ ਹਾਦਸਿਆਂ ਨੇ ਖੋਹੇ ਮਾਵਾਂ ਦੇ ਅਨੇਕਾਂ ਹੀ ਪੁੱਤ, ਦੇਖੋ ਕੁੱਝ ਤਸਵੀਰਾਂ  

ਸਾਲ 2022 ਵਿਚ ਪੰਜਾਬ ਦੇ ਕਈ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ ਗਏ ਤੇ ਉੱਥੇ ਹੀ ਉਹਨਾਂ ਦੀ ਕਿਸੇ ਨਾ ਕਿਸੇ ਕਰ ਕੇ ਮੌਤ ਹੋ ਗਈ। ਇਹਨਾਂ ਮੌਤਾਂ ਵਿਚ ਕੁੱਝ ਨਾਮ ਇਸ ਤਰਾਂ ਹਨ। 

Canada Family Canada Family

1 - 2022 ਵਿਚ ਵਿਦੇਸ਼ ਵਿਚ ਇਕੋਂ ਪਰਿਵਾਰ ਦੇ 4 ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਸੀ। ਦਰਅਸਲ ਅਕਤੂਬਰ ਮਹੀਨੇ ਵਿਚ ਅਮਰੀਕਾ ਦੇ ਕੈਲੀਫੋਰਨੀਆ 'ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਪਰਿਵਾਰ ਅਗਵਾ ਹੋ ਗਿਆ ਸੀ, ਜਿਨ੍ਹਾਂ ਦੀਆਂ ਲਾਸ਼ਾਂ ਬਾਅਦ ਵਿਚ ਬਰਾਮਦ ਹੋਈਆਂ ਸਨ।  ਮਰਸਡ ਕਾਉਂਟੀ ਸ਼ੈਰਿਫ ਵਰਨੇ ਕੇ ਨੇ ਦੱਸਿਆ ਸੀ ਕਿ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਜਸਦੀਪ ਦੇ ਭਰਾ ਅਮਨਦੀਪ ਸਿੰਘ (39) ਦੀਆਂ ਲਾਸ਼ਾਂ ਇੰਡੀਆਨਾ ਰੋਡ ਐਂਡ ਹਚਿਨਸਨ ਰੋਡ ਨੇੜੇ ਇੱਕ ਬਾਗ ਵਿਚੋਂ ਸ਼ਾਮ ਦੇ ਸਮੇਂ ਬਰਾਮਦ ਕੀਤੀਆਂ ਗਈਆਂ ਸਨ। ਬਾਗ ਦੇ ਨੇੜੇ ਖੇਤ ਵਿਚ ਕੰਮ ਕਰ ਰਹੇ ਇੱਕ ਮਜ਼ਦੂਰ ਨੇ ਲਾਸ਼ਾਂ ਦੇਖੀਆਂ ਅਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ। ਸਾਰੀਆਂ ਲਾਸ਼ਾਂ ਇਕੱਠੀਆਂ ਮਿਲੀਆਂ ਸਨ।

Jasvir Parmar Jasvir Parmar

2 - ਕੈਨੇਡਾ ਵਿਚ ਕਈ ਦਿਨਾਂ ਤੋਂ ਲਾਪਤਾ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਪੁਲਿਸ ਵੱਲੋਂ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਸੀ। ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੂੰ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ਵਿਚ ਇਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਸੀ, ਜਿਸ ਦੀ ਬਾਅਦ ਵਿਚ ਪਛਾਣ ਸਰੀ ਤੋਂ ਕਈ ਦਿਨਾਂ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਵਜੋਂ ਹੋਈ ਸੀ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ।

Mahakpreet SethiMahakpreet Sethi

3 - 24 ਨਵੰਬਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਸੂਬੇ ਵਿਚ 18 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਮਹਿਕਪ੍ਰੀਤ ਸੇਠੀ ਦਾ ਪਾਰਕਿੰਗ ਵਿਚ ਇਕ ਨੌਜਵਾਨ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਹਿਕਪ੍ਰੀਤ ਦਾ ਪਰਿਵਾਰ 8 ਸਾਲ ਪਹਿਲਾਂ ਦੁਬਈ ਤੋਂ ਕੈਨੇਡਾ ਆਇਆ ਸੀ ਅਤੇ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਮਹਿਕਪ੍ਰੀਤ ਦੇ ਪਿਤਾ ਹਰਸ਼ਪ੍ਰੀਤ ਨੇ ਕਿਹਾ, "ਮੈਂ ਇਸ ਉਮੀਦ ਨਾਲ ਕੈਨੇਡਾ ਆਇਆ ਸੀ ਕਿ ਮੇਰੇ ਬੱਚਿਆਂ ਦਾ ਭਵਿੱਖ ਬਿਹਤਰ ਹੋਵੇਗਾ, ਉਹ ਸੁਰੱਖਿਅਤ ਰਹਿਣਗੇ। ਹੁਣ ਮੈਨੂੰ ਪਛਤਾਵਾ ਹੋ ਰਿਹਾ ਹੈ ਕਿ ਮੈਂ ਆਪਣੇ ਬੱਚਿਆਂ ਸਮੇਤ ਇਸ ਦੇਸ਼ ਵਿਚ ਕਿਉਂ ਆਇਆ ਹਾਂ।"

Jaskarn Singh Jaskarn Singh

4 - 25 ਦਸੰਬਰ ਨੂੰ ਕੈਲਗਰੀ ਸ਼ਹਿਰ ਵਿਚੋਂ ਨੌਜਵਾਨ ਦੀ ਲਾਸ਼ ਮਿਲੀ ਸੀ। ਨੌਜਵਾਨ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ ਤੇ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ ਤੇ ਫਿਰ ਉਸ ਦੀ ਲਾਸ਼ ਮਿਲੀ ਸੀ। ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ (22) ਵਾਸੀ ਲੋਹੀਆਂ ਖ਼ਾਸ ( ਜਲੰਧਰ) ਵਜੋਂ ਹੋਈ ਸੀ। 

file photo 

5 - 26 ਦਸੰਬਰ ਨੂੰ ਵੈਨਕੂਵਰ-ਕਿਲੋਨਾ ਰੂਟ ‘ਤੇ ਲੂਨ ਲੇਕ ਐਗਜ਼ਿਟ ਕੋਲ ਬੱਸ ਪਲਟਣ ਕਾਰਨ ਚਾਰ ਮੌਤਾਂ ਹੋਈਆਂ ਸਨ ਤੇ ਪੰਜਾਹ ਦੇ ਕਰੀਬ ਮੁਸਾਫ਼ਰਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਸੀ। ਮ੍ਰਿਤਕਾਂ 'ਚ ਇਕ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦਾ ਨੌਜਵਾਨ ਕਰਨਜੋਤ ਸਿੰਘ ਸੋਢੀ ਵੀ ਸ਼ਾਮਲ ਹਸੀ।ਜਾਣਕਾਰੀ ਅਨੁਸਾਰ ਕਰਨਜੀਤ ਸਿੰਘ ਚਾਰ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ।

Sumeet KatariaSumeet Kataria

ਇਹ ਵੀ ਪੜ੍ਹੋ - ਕੈਨੇਡਾ ‘ਚ ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ

6 -  ਜਨਵਰੀ ਮਹੀਨੇ ਵਿਚ ਕੈਨੇਡਾ ਦੇ ਬਰੈਂਪਟਨ ਵਿਖੇ ਮੇਵਿਸ/ਕਲੇਮਨਟਾਇਨ (Mavis/ Clementine) ਖੇਤਰ ਵਿਚ ਵਾਪਰੇ ਸੜਕ ਹਾਦਸੇ ਵਿਚ ਸੁਮੀਤ ਕਟਾਰੀਆ ਨਾਂ ਦੇ ਇਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਮ੍ਰਿਤਕ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਸੀ। ਸੁਮੀਤ ਕੈਨੇਡਾ ਵਿਖੇ 2018 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਵਜੋਂ ਆਇਆ ਸੀ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

Navkiran Singh Navkiran Singh

7-  ਮਈ ਮਹੀਨੇ ਓਨਟਾਰੀਓ ਸੂਬੇ ਦੇ ਬਰੈਂਪਟਨ ਦੇ ਏਲਡਰੇਡੋ ਪਾਰਕ ਵਿਖੇ ਕ੍ਰੈਡਿਟ ਵੈਲੀ ਨਦੀ 'ਚ ਡੁੱਬਣ ਕਾਰਨ ਪੰਜਾਬੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਨਵਕਿਰਨ ਸਿੰਘ ਉਮਰ (20) ਸਾਲ ਦੀ ਮੌਤ ਹੋ ਗਈ ਸੀ। ਨੌਜਵਾਨ ਦੀ ਲਾਸ਼ ਸਟੀਲਜ਼/ ਕ੍ਰੈਡਿਟ ਵਿਉ  ਲਾਗੇ  ਏਲਡਰੇਡੋ ਪਾਰਕ 'ਚੋਂ ਬਰਾਮਦ ਹੋਈ ਸੀ। ਮ੍ਰਿਤਕ ਨੌਜਵਾਨ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦਾ ਰਹਿਣ ਵਾਲਾ ਸੀ।

Rishav Sharma

Rishav Sharma

8 - ਕੈਨੇਡਾ ਵਿਖੇ ਜੁਲਾਈ ਮਹੀਨੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਸੀ। ਅੱਗ ਦੀਆਂ ਲਪਟਾਂ ਵਿਚ ਨੌਜਵਾਨ ਵੀ ਸੜ੍ਹ ਕੇ ਸੁਆਹ ਹੋ ਗਿਆ ਸੀ। ਮ੍ਰਿਤਕ ਦੀ ਪਛਾਣ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਵਜੋਂ ਹੋਈ ਸੀ ਜਿਸ ਦੀ ਉਮਰ 26 ਸਾਲ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਗਿਆ ਸੀ। ਮੌਂਟਰੀਅਲ ਵਿਖੇ ਜਾ ਕੇ ਉਸ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨੂੰ ਜ਼ਬਰਦਸਤ ਅੱਗ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ ਸੀ। ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਸ ਦੀ ਮੌਤ ਹੋ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM
Advertisement