
Punjabi died in Canada: ਹੁਸ਼ਿਆਰਪੁਰ ਦੇ ਬੁੱਲੋਵਾਲ ਨਾਲ ਸਬੰਧਿਤ ਸੀ
ਵਿਦੇਸ਼ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਹੁਸ਼ਿਆਰਪੁਰ ਦੇ ਬੁੱਲੋਵਾਲ ਦੇ ਰਿਤਿਸ਼ ਵਜੋਂ ਹੋਈ। ਰਿਤਿਸ਼ ਅਜੇ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਆਪਣੇ ਸਾਥੀਆਂ ਨਾਲ ਬਰੈਂਪਟਨ ਵਿਖੇ ਰਹਿ ਰਿਹਾ ਸੀ। ਉਸ ਦੀ ਮੌਤ ਪਿਸਤੌਲ ਦੀ ਗੋਲੀ ਲੱਗਣ ਨਾਲ ਹੋ ਜਾਣ ਦੀ ਜਾਣਕਾਰੀ ਉਸ ਦੇ ਨਾਲ ਰਹਿੰਦੇ ਸਾਥੀਆਂ ਨੇ ਮਾਪਿਆਂ ਨੂੰ ਦਿੱਤੀ। ਕੈਨੇਡਾ ਪੁਲਿਸ ਵਲੋਂ ਬੇਸਮੈਂਟ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।