ਰੋਜ਼ੀ ਰੋਟੀ ਲਈ ਕੁਵੈਤ ਗਏ ਪੰਜਾਬੀ ਨੌਜਵਾਨ ਦੀ ਮੌਤ

By : GAGANDEEP

Published : Apr 3, 2023, 7:42 am IST
Updated : Apr 3, 2023, 3:17 pm IST
SHARE ARTICLE
photo
photo

ਕਰੀਬ ਇਕ ਸਾਲ ਪਹਿਲਾਂ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ

 

ਮੋਗਾ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਭੇਦਭਰੇ ਹਾਲਾਤ 'ਚ ਮੌਤ ਹੋਈ।  ਮ੍ਰਿਤਕ ਦੀ ਜਗਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ  ਕਰੀਬ ਇਕ ਸਾਲ ਤੋਂ ਵਿਦੇਸ਼ ਰੋਜ਼ੀ-ਰੋਟੀ ਦੀ ਭਾਲ 'ਚ ਕੁਵੈਤ ਗਿਆ ਸੀ ਤੇ ਉਥੇ ਇਕ ਨਿੱਜੀ ਕੰਪਨੀ ਵਿਚ ਤਾਇਨਾਤ ਸੀ।

ਕੰਪਨੀ ਦੇ ਕਰਮਚਾਰੀਆਂ ਮੁਤਾਬਕ ਬੜੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਇਸ ਨੌਜਵਾਨ ਨੇ ਕੁਝ ਹੀ ਸਮੇਂ ਵਿਚ ਆਪਣਾ ਚੰਗਾ ਰਸੂਖ ਬਣਾ ਲਿਆ ਸੀ, ਜੋ ਬੀਤੇ ਦਿਨੀਂ ਅਚਾਨਕ ਦਰਦ ਦੀ ਸ਼ਿਕਾਇਤ ਤੋਂ ਬਾਅਦ ਆਪਣੇ ਕਮਰੇ ਵਿਚ ਬੇਹੋਸ਼ੀ ਦੀ ਹਾਲਤ 'ਚ ਪਾਇਆ ਗਿਆ। ਨਾਲ ਕੰਮ ਕਰਦੇ ਲੜਕਿਆਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਜਗਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਗਜੀਤ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement