
ਇਹਨਾਂ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਅਤੇ ਜਸਕੀਤਰ ਸਿੰਘ ਵਜੋਂ ਹੋਈ ਹੈ।
ਬਰੈਂਪਟਨ: ਕੈਨੇਡਾ ਵਿਚ ਵਾਪਰੇ ਵੱਖ-ਵੱਖ ਹਾਦਸਿਆਂ ਵਿਚ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹਨਾਂ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਅਤੇ ਜਸਕੀਤਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿਊਫ਼ਾਊਂਡਲੈਂਡ ਅਤੇ ਲੇਬਰਾਡੋਰ ਸੂਬੇ ਵਿਚ ਭਾਰੀ ਮੀਂਹ ਕਾਰਨ ਵਾਪਰੇ ਹਾਦਸੇ ਵਿਚ ਸੰਦੀਪ ਸਿੰਘ ਧਾਲੀਵਾਲ ਦੀ ਮੌਤ ਹੋ ਗਈ ਜਦਕਿ ਬੀਸੀ ਵਿਚ ਵਾਪਰੇ ਹਾਦਸੇ ਦੌਰਾਨ ਜਸਕੀਰਤ ਸਿੰਘ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਇਸ ਖ਼ਬਰ ਤੋਂ ਬਾਅਦ ਜਿੱਥੇ ਕੈਨੇਡਾ ਵਸਦੇ ਪੰਜਾਬੀ ਭਾਈਚਾਰੇ ’ਚ ਸੋਗ ਦੀ ਲਹਿਰ ਹੈ ਤਾਂ ਦੂਜੇ ਪਾਸੇ ਇਹਨਾਂ ਦੇ ਜੱਦੀ ਪਿੰਡਾਂ ਵਿਚ ਵੀ ਮਾਤਮ ਛਾਇਆ ਹੋਇਆ ਹੈ।