
ਇਕ ਪੀਆਰ ਤੇ ਦੂਜਾ ਪੜ੍ਹਾਈ ਲਈ ਗਿਆ ਸੀ ਕੈਨੇਡਾ
ਅਮਲੋਹ : ਕੈਨੇਡਾ ਚ ਆਏ ਦਿਨ ਪੰਜਾਬੀਆਂ ਦੇ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਦੋ ਪੰਜਾਬੀ ਨੌਜਵਾਨਾਂ ਦੀਆਂ ਕੈਨੇਡਾ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਮਲੋਹ ਦੇ ਪਿੰਡ ਸਲਾਣੀ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗੋਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ (31) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਬੰਗਲਾਦੇਸ਼ ਸਰਹੱਦ 'ਤੇ 106 ਸੋਨੇ ਦੇ ਬਿਸਕੁਟਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹਰਪ੍ਰੀਤ ਸਿੰਘ, ਪੀਐੱਚਡੀ ਕਰਨ ਉਪਰੰਤ ਇਸ ਸਾਲ ਜੂਨ ਮਹੀਨੇ ਦੀ 22 ਤਰੀਕ ਨੂੰ ਪੀਆਰ ’ਤੇ ਕੈਨੇਡਾ ਗਿਆ ਸੀ। ਉਹ ਉੱਥੇ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਕੋਲ ਅਲਬਰਟਾ ’ਚ ਰਹਿ ਰਿਹਾ ਸੀ। ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ। ਉਸ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ
ਇਸ ਦੇ ਨਾਲ ਹੀ ਇਕ ਸਮਾਣਾ ਦੇ ਪਿੰਡ ਕਕਰਾਲਾ ਭਾਈਕਾ ਦਾ ਰਹਿਣ ਵਾਲੇ ਸੁਰਿੰਦਰ ਸਿੰਘ ਗਿੱਲ ਦੀ ਵੀ ਕੈਨੇਡਾ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਸਾਲ ਪੜ੍ਹਾਈ ਲਈ ਕੈਨੇਡਾ ਗਿਆ ਸੀ। ਫਿਲਹਾਲ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।