
ਅਮਰੀਕੀ ਸੂਬੇ ਟੈਕਸਾਸ ਦੇ ਹੈਰਿਸ ਕਾਉਂਟੀ ਵਿਚ ਦਿਨ ਦਿਹਾੜੇ ਗੋਲੀਆਂ ਦਾ ਸ਼ਿਕਾਰ ਹੋਏ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸਸਕਾਰ ..
ਚੰਡੀਗੜ੍ਹ : ਅਮਰੀਕੀ ਸੂਬੇ ਟੈਕਸਾਸ ਦੇ ਹੈਰਿਸ ਕਾਉਂਟੀ ਵਿਚ ਦਿਨ ਦਿਹਾੜੇ ਗੋਲੀਆਂ ਦਾ ਸ਼ਿਕਾਰ ਹੋਏ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸਸਕਾਰ ਮੌਕੇ ਉਥੇ ਮੌਜੂਦ ਹਰ ਸ਼ਖਸ਼ ਦੀ ਅੱਖ ਨਮ ਸੀ। ਜਿਥੇ ਸੰਦੀਪ ਨੂੰ ਅੰਤਿਮ ਵਿਦਾਈ ਦੇਣ ਲਈ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਵੀ ਪਹੁੰਚੇ ਅਤੇ ਸੰਦੀਪ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Sandeep singh dhaliwal
ਸੰਦੀਪ ਦੀ ਮ੍ਰਿਤਕ ਦੇ ਨੂੰ ਇੱਕ ਤਾਬੂਤ ਵਿਚ ਪਾਕੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਵਾਰੀ ਵਾਰੀ ਸਿਰ ਸੰਦੀਪ ਦੀ ਮ੍ਰਿਤਕ ਦੇਹ ਨੂੰ ਇੱਕ ਆਖਰੀ ਝਲਕ ਦੇਖਣ ਲਈ ਉਥੇ ਮੌਜੂਦ ਹਰ ਸ਼ਖਸ਼ ਆਇਆ। ਰਵੀ ਸਿੰਘ ਅਤੇ ਉਨ੍ਹਾਂ ਦੇ ਸਾਥੀ ਇੱਕ ਰਾਤ ਪਹਿਲਾਂ ਹੀ ਇੰਗਲੈਂਡ ਤੋਂ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸਸਕਾਰ ਮੌਕੇ ਪੁੱਜੇ।
Sandeep singh dhaliwal
ਸੰਦੀਪ ਸਿੰਘ ਦੀ ਅੰਤਿਮ ਵਿਦਾਈ ਨੂੰ ਪੂਰੀਆਂ ਸਿੱਖ ਰਾਹੁ ਰੀਤਾਂ ਨਾਲ ਪੂਰ ਚੜ੍ਹਾਇਆ ਗਿਆ। ਹੈਰਿਸ ਕਾਉਂਟੀ ਪੁਲਿਸ ਵਿਭਾਗ ਦੇ ਦਿਲ ਵਿਚ ਵੀ ਸੰਦੀਪ ਦੇ ਇਸ ਤਰਾਂ ਜਾਣ ਦਾ ਡੂੰਘਾ ਦੁੱਖ ਹੈ। ਸੰਦੀਪ ਦੀ ਅੰਤਿਮ ਯਾਤਰਾ ਮੌਕੇ ਸ਼ਬਦ ਕੀਰਤਨ ਕੀਤਾ ਗਿਆ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪੁੱਜੇ ਵੱਡੇ ਵੱਡੇ ਸਿਆਸਤਦਾਨਾਂ, ਸਿੱਖ ਭਾਈਚਾਰੇ ਦੇ ਲੋਕਾਂ ਅਤੇ ਸੰਦੀਪ ਦੇ ਵਿਭਾਗ ਦੇ ਅਧਿਕਾਰੀਆਂ ਵਲੋਂ ਸੰਦੀਪ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Sandeep singh dhaliwal
ਦੱਸ ਦਈਏ ਕਿ ਸੰਦੀਪ ਸਿੰਘ ਨੇ ਡਿਊਟੀ ਦੌਰਾਨ ਇੱਕ ਕਾਰ ਨੂੰ ਰੋਕਿਆ। ਜਿਸ ਵਿਚੋਂ ਇੱਕ ਵਿਅਕਤੀ ਨੇ ਨਿਕਲਕੇ ਸੰਦੀਪ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਸੰਦੀਪ ਦੀ ਮੌਤ ਹੋ ਗਈ। ਮੁਲਜ਼ਮ ਨੂੰ ਕੁਝ ਹੀ ਸਮੇਂ ਦੇ ਅੰਦਰ ਅੰਦਰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਪਰ ਸੰਦੀਪ ਆਪਣਿਆਂ ਦਾ ਸਾਥ ਛੱਡ ਹਮੇਸ਼ਾ ਹਮੇਸ਼ਾ ਲਈ ਇਸ ਦੁਨੀਆ ਤੋਂ ਚਲੇ ਗਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।