
ਤਕ ਪਰਿਵਾਰਕ ਮੁਤਾਬਕ ਸੁਖਚੈਨ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੇ ਮਨੀਲਾ ਵਿਚ ਪੱਕੇ ਹੋਣ ਲਈ ਫਾਈਲ ਲਗਾਈ ਹੋਈ ਹੈ।
ਜ਼ੀਰਾ : ਜ਼ੀਰਾ ਦੇ ਰਹਿਣ ਵਾਲੇ ਨੌਜਵਾਨ ਦਾ ਮਨੀਲਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਜ਼ੀਰਾ ਦੇ ਜੌਹਲ ਨਗਰ ਦਾ ਰਹਿਣ ਵਾਲਾ ਹੈ। ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਲਗਭਗ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਸੁਖਚੈਨ ਦਾ ਬੀਤੀ ਰਾਤ ਕੁੱਝ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਸ ਸੰਬੰਧ ਵਿਚ ਮ੍ਰਿਤਕ ਸੁਖਚੈਨ ਸਿੰਘ ਦੇ ਪਿਤਾ ਗੁਰਜੰਟ ਸਿੰਘ ਅਤੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਚੈਨ ਸਿੰਘ ਨਾਲ ਫੋਨ ’ਤੇ ਗੱਲ ਹੋਈ ਸੀ ਜਿਸ ਨੇ ਦੱਸਿਆ ਸੀ ਕਿ ਉਹ ਇੱਥੇ ਬਿਲਕੁਲ ਠੀਕ ਠਾਕ ਹੈ। ਮ੍ਰਿਤਕ ਪਰਿਵਾਰਕ ਮੁਤਾਬਕ ਸੁਖਚੈਨ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੇ ਮਨੀਲਾ ਵਿਚ ਪੱਕੇ ਹੋਣ ਲਈ ਫਾਈਲ ਲਗਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਤਬੀਅਤ ਠੀਕ ਨਹੀਂ ਸੀ ਅਤੇ ਜਦੋਂ ਉਹ ਡਾਕਟਰ ਕੋਲੋਂ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਤਾਂ ਕੁਝ ਬਦਮਾਸ਼ਾਂ ਨੇ ਸੁਖਚੈਨ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਪੁੱਤ ਦੇ ਕਤਲ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰ ਨੇ ਸਰਕਾਰ ਨੂੰ ਪੁੱਤ ਦੀ ਦੇਹ ਵਾਪਸ ਲਿਆਉਣ ਦੀ ਗੁਹਾਰ ਲਗਾਈ ਹੈ।