
ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ ਨੌਜਵਾਨ
Punjabi Youth in US Army News: ਪੰਜਾਬੀ ਨੌਜਵਾਨ ਨੇ ਅਮਰੀਕੀ ਫ਼ੌਜ ਦਾ ਹਿੱਸਾ ਬਣ ਕੇ ਦੇਸ਼ ਅਤੇ ਪ੍ਰਵਾਰ ਦਾ ਨਾਂਅ ਰੌਸ਼ਨ ਕੀਤਾ ਹੈ। ਗੁਰਦਾਸਪੁਰ ਦੇ ਰਹਿਣ ਵਾਲੇ ਅਰਮਾਨਪ੍ਰੀਤ ਸਿੰਘ ਦੇ ਅਮਰੀਕੀ ਫ਼ੌਜ ’ਚ ਭਰਤੀ ਹੋਣ ਤੋਂ ਬਾਅਦ ਪ੍ਰਵਾਰ ’ਚ ਖ਼ੁਸ਼ੀ ਦੀ ਲਹਿਰ ਹੈ। ਇਸ ਕਾਮਯਾਬੀ ਮਗਰੋਂ ਅਰਮਾਨਪ੍ਰੀਤ ਸਿੰਘ ਦੇ ਪਿਤਾ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦੁਨੀਆਂ ਦੀ ਸੱਭ ਤੋਂ ਵੱਡੀ ਫ਼ੌਜ ਦਾ ਹਿੱਸਾ ਬਣ ਗਿਆ ਹੈ ਅਤੇ ਉਨ੍ਹਾਂ ਨੂੰ ਅਪਣੇ ਪੁੱਤਰ ਦੀ ਪ੍ਰਾਪਤੀ ’ਤੇ ਮਾਣ ਹੈ।
ਰੁਪਿੰਦਰਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਸਤੰਬਰ 2022 ’ਚ ਫੈਮਿਲੀ ਵੀਜ਼ੇ ’ਤੇ ਅਮਰੀਕਾ ਗਿਆ ਸੀ। ਉਸ ਨੇ ਵਿਦੇਸ਼ ਵਿਚ ਆਪਣਾ ਸੁਪਨਾ ਪੂਰਾ ਕਰਨ ਲਈ ਸਖ਼ਤ ਮਿਹਨਤ ਕੀਤੀ ਅਤੇ ਹੁਣ ਉਹ ਫ਼ੌਜ ਵਿਚ ਸਿਖਲਾਈ ਲੈ ਰਿਹਾ ਹੈ।
(For more news apart from Punjabi Youth in US Army News, stay tuned to Rozana Spokesman)