ਤੂਫ਼ਾਨ ਜਵਾਦ ਨੇ 3 ਸੂਬਿਆਂ ਵਿੱਚ ਦਿਤੀ ਦਸਤਕ : ਬਚਾਅ ਲਈ NDRF ਦੀਆਂ 46 ਟੀਮਾਂ ਤਾਇਨਾਤ
Published : Dec 3, 2021, 4:11 pm IST
Updated : Dec 3, 2021, 4:11 pm IST
SHARE ARTICLE
Cyclone Jawad
Cyclone Jawad

ਆਂਧਰਾ ਪ੍ਰਦੇਸ਼, ਬੰਗਾਲ ਅਤੇ ਉੜੀਸਾ 'ਚ ਭਾਰੀ ਮੀਂਹ ਦੀ ਚਿਤਾਵਨੀ

ਉੜੀਸਾ : ਚੱਕਰਵਾਤੀ ਤੂਫ਼ਾਨ ਜਵਾਦ ਦੇ ਐਤਵਾਰ ਸਵੇਰੇ ਉੜੀਸਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਤੱਟਵਰਤੀ ਖੇਤਰਾਂ ਨਾਲ ਟਕਰਾਉਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਦੌਰਾਨ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਤੂਫ਼ਾਨ ਨਾਲ ਨਜਿੱਠਣ ਲਈ, ਤਿੰਨਾਂ ਰਾਜਾਂ ਵਿੱਚ NDRF (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀਆਂ 46 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਰਾਜਾਂ ਵੱਲੋਂ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

NDRFNDRF

NDRF ਦੇ ਡਾਇਰੈਕਟਰ ਜਨਰਲ ਅਤੁਲ ਕਰਵਲ ਨੇ ਕਿਹਾ- ਜਵਾਦ ਨਾਲ ਨਜਿੱਠਣ ਲਈ ਉੜੀਸਾ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਵਿੱਚ ਕੁੱਲ 46 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਅਸੀਂ ਕਿਸੇ ਵੀ ਟੀਮ ਨੂੰ ਏਅਰਲਿਫਟ ਕਰਨ ਲਈ ਤਿਆਰ ਹਾਂ। ਸਟੈਂਡ ਬਾਏ 'ਤੇ 18 ਹੋਰ ਟੀਮਾਂ ਲਗਾਈਆਂ ਗਈਆਂ ਹਨ।

cyclonecyclone

ਜਵਾਦ ਨਾਲ ਨਜਿੱਠਣ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਮੀਖਿਆ ਬੈਠਕ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਹਲ੍ਹ ਕਰਨ ਦੇ ਨਿਰਦੇਸ਼ ਦਿੱਤੇ ਸਨ। ਬਿਜਲੀ, ਦੂਰਸੰਚਾਰ, ਸਿਹਤ ਅਤੇ ਪੀਣ ਵਾਲੇ ਪਾਣੀ ਵਰਗੀਆਂ ਸਾਰੀਆਂ ਜ਼ਰੂਰੀ ਸਹੂਲਤਾਂ ਨੂੰ ਬਰਕਰਾਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਤੋਂ ਬਾਅਦ, NDRF (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਨੇ 33 ਹੋਰ ਟੀਮਾਂ ਵੀ ਤਾਇਨਾਤ ਕੀਤੀਆਂ ਸਨ।

ਉਡੀਸ਼ਾ ਦੇ 14 ਤੱਟੀ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਰਾਜ ਨੇ ਦੱਖਣੀ ਤੱਟ 'ਤੇ 266 ਬਚਾਅ ਟੀਮਾਂ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ। ਇਨ੍ਹਾਂ ਵਿੱਚ ਉਡੀਸ਼ਾ ਦੀ ਐਨਡੀਆਰਐਫ, ਸਟੇਟ ਫਾਇਰ ਡਿਪਾਰਟਮੈਂਟ ਅਤੇ ਐਸਡੀਆਰਐਫ (ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ) ਸ਼ਾਮਲ ਹਨ। ਇੱਥੋਂ ਦੇ ਬੀਚ 'ਤੇ ਮਛੇਰਿਆਂ ਦੇ ਮੱਛੀਆਂ ਫੜਨ 'ਤੇ ਫਿਲਹਾਲ ਪਾਬੰਦੀ ਲਗਾ ਦਿੱਤੀ ਗਈ ਹੈ।

cyclonecyclone

ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ 4 ਦਸੰਬਰ ਨੂੰ ਮੀਂਹ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 50-55 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਇਹ ਰਫ਼ਤਾਰ ਬਾਅਦ ਵਿੱਚ ਵੱਧ ਕੇ 100 ਕਿਲੋਮੀਟਰ ਪ੍ਰਤੀ ਘੰਟਾ ਹੋ ਜਾਵੇਗੀ।

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ, ਵਿਸ਼ਾਖਾਪਟਨਮ, ਸ਼੍ਰੀਕਾਕੁਲਮ ਵਿੱਚ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸੀਐਮ ਵਾਈਐਸ ਜਗਨ ਮੋਹਨ ਰੈਡੀ ਨੇ ਵੀਰਵਾਰ ਨੂੰ ਇਨ੍ਹਾਂ ਜ਼ਿਲ੍ਹਿਆਂ ਦੇ ਡੀਐਮਜ਼ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਤੂਫਾਨ ਦੇ ਸ਼ਨੀਵਾਰ ਸ਼ਾਮ ਤੱਕ ਵਿਸ਼ਾਖਾਪਟਨਮ ਪਹੁੰਚਣ ਦੀ ਸੰਭਾਵਨਾ ਹੈ।

ਪੱਛਮੀ ਬੰਗਾਲ ਦੇ ਤੱਟਵਰਤੀ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਪੱਛਮੀ ਬੰਗਾਲ ਦੇ ਤੱਟਵਰਤੀ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੋਲਕਾਤਾ ਵਿੱਚ, 2, ਦੱਖਣੀ 24 ਪਰਗਨਾ, ਉੱਤਰੀ 24 ਪਰਗਨਾ, ਪੂਰਬੀ ਮਿਦਨਾਪੁਰ, ਪੱਛਮੀ ਮਿਦਨਾਪੁਰ, ਹੁਗਲੀ ਅਤੇ ਨਾਦੀਆ ਜ਼ਿਲ੍ਹਿਆਂ ਵਿੱਚ ਇੱਕ-ਇੱਕ ਟੀਮ ਤਾਇਨਾਤ ਕੀਤੀ ਗਈ ਹੈ।

Cyclone TauktaeCyclone 

ਜਵਾਦ ਦਾ ਮਤਲਬ ਕੀ ਹੈ?

ਜਵਾਦ ਇੱਕ ਅਰਬੀ ਸ਼ਬਦ ਹੈ। ਇਸਦਾ ਅਰਥ ਹੈ ਉਦਾਰ ਜਾਂ ਦਿਆਲੂ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਤੂਫ਼ਾਨ ਬਹੁਤ ਖਤਰਨਾਕ ਨਹੀਂ ਹੋਵੇਗਾ। ਹਾਲਾਂਕਿ, IMD ਨੇ 4 ਦਸੰਬਰ ਦੀ ਸਵੇਰ ਨੂੰ ਵੱਧ ਤੋਂ ਵੱਧ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੂਫ਼ਾਨ ਦਾ ਨਾਂ ਸਾਊਦੀ ਅਰਬ ਦੇ ਸੁਝਾਅ 'ਤੇ ਰੱਖਿਆ ਗਿਆ ਹੈ। ਪਿਛਲੇ ਸਾਲ ਆਏ ਅਮਫਾਨ ਚੱਕਰਵਾਤ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement