Punjabi youth died in England : ਮਾਪਿਆਂ ਦਾ ਸੀ ਇਕਲੌਤਾ ਪੁੱਤ
Punjabi youth died in England News in punjabi: ਚੰਗੇ ਭਵਿੱਖ ਲਈ ਵਿਦੇਸ਼ ਜਾ ਰਹੇ ਪੰਜਾਬੀ ਵਿਦਿਆਰਥੀਆਂ ਨਾਲ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਵਿਦੇਸ਼ਾਂ ਤੋਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ: Rajasthan Assembly Election News: ਭਾਜਪਾ 55 ਸੀਟਾਂ 'ਤੇ ਅਤੇ ਕਾਂਗਰਸ 50 ਸੀਟਾਂ 'ਤੇ, ਆਜ਼ਾਦ 16 'ਤੇ ਅੱਗੇ
ਅਜਿਹੀ ਹੀ ਖਬਰ ਇੰਗਲੈਂਡ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: Madhya Pradesh Assembly Election News: ਭਾਜਪਾ 81 'ਤੇ ਅੱਗੇ, ਕਾਂਗਰਸ 64 ਸੀਟਾਂ 'ਤੇ ਅੱਗੇ
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਮ੍ਰਿਤਕ ਦੀ ਮਾਮੂਲੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਉਚੇਰੀ ਪੜ੍ਹਾਈ ਲਈ 20 ਦਿਨ ਪਹਿਲਾਂ ਹੀ ਇੰਗਲੈਂਡ ਗਿਆ ਸੀ। ਮ੍ਰਿਤਕ ਲਕਸ਼ਦੀਪ ਆਪਣੇ ਮਾਪਿਆਂ ਦਾ ਇਕਲੌਤਾ ਭਰਾ ਸੀ। ਪ੍ਰਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲਾਸ਼ ਭਾਰਤ ਲਿਆਉਂਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।