ਕੈਨੇਡਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Dec 3, 2025, 8:30 am IST
Updated : Dec 3, 2025, 8:30 am IST
SHARE ARTICLE
Canada Punjabi youth Murder News
Canada Punjabi youth Murder News

ਜਸਕਰਨ ਸਿੰਘ ਬੜਿੰਗ ਵਜੋਂ ਹੋਈ ਪਛਾਣ

Canada Punjabi youth Murder News: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਬੜਿੰਗ ਵਜੋਂ ਹੋਈ ਹੈ।

ਉਹ 26 ਸਾਲ ਦਾ ਸੀ। ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਰਾਤ 11:40 ਵਜੇ ਸੂਚਨਾ ਮਿਲੀ ਸੀ ਕਿ 152 ਸਟਰੀਟ 'ਤੇ 104 ਐਵੇਨਿਊ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਪੁਲਿਸ ਤੁਰੰਤ ਜਦੋਂ ਘਟਨਾ ਸਥਾਨ 'ਤੇ ਪਹੁੰਚੀ ਤਾਂ ਉਥੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਸਨ।

ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਜਾਪਦਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਜਸਕਰਨ ਸਿੰਘ ਗ਼ਲਤ ਗਤੀਵਿਧੀਆਂ ਵਿਚ ਸ਼ਾਮਲ ਸੀ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement