Punjab News: ਦੁਬਈ 'ਚ ਪੰਜਾਬੀ ਨੌਜਵਾਨ ਦਾ ਕਤਲ ਕਰਨ ਵਾਲੇ 6 ਪਾਕਿਸਤਾਨੀਆਂ ਦੀ ਸਜ਼ਾ ਮੁਆਫ਼

By : GAGANDEEP

Published : Feb 4, 2024, 8:16 am IST
Updated : Feb 4, 2024, 8:16 am IST
SHARE ARTICLE
The sentence of 6 Pakistanis who killed a Punjabi youth in Dubai is waived News in punjabi
The sentence of 6 Pakistanis who killed a Punjabi youth in Dubai is waived News in punjabi

Punjab News: 48 ਲੱਖ ਰੁਪਏ ਦੀ ਬਲੱਡ ਮਨੀ ਦਾ ਭੁਗਤਾਨ ਕਰਨ ਤੋਂ ਬਾਅਦ ਸਜ਼ਾ ਹੋਈ ਮੁਆਫ਼

The sentence of 6 Pakistanis who killed a Punjabi youth in Dubai is waived News in punjabi : ਦੁਬਈ ਦੀ ਅਦਾਲਤ ਨੇ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਹੱਤਿਆ ਦੇ ਮਾਮਲੇ 'ਚ 6 ਪਾਕਿਸਤਾਨੀਆਂ ਨੂੰ ਬਰੀ ਕਰ ਦਿੱਤਾ ਹੈ। ਕਤਲ ਦੇ ਦੋਸ਼ੀ ਸਾਰੇ ਪਾਕਿਸਤਾਨੀਆਂ ਨੇ ਅਦਾਲਤ 'ਚ ਬਲੱਡ ਮਨੀ ਜਮ੍ਹਾ ਕਰਵਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਮਾਮਲੇ 'ਚੋਂ ਬਰੀ ਕਰ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦੁਬਈ ਦੇ ਪ੍ਰਸਿੱਧ ਸਿੱਖ ਵਪਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ.ਐਸ.ਪੀ ਸਿੰਘ ਓਬਰਾਏ ਨੇ ਦਿੱਤੀ। 
ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ- 22 ਮਈ 2019 ਨੂੰ ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬਸਤੀ ਬਾਵਾ ਖੇਲ (ਜਲੰਧਰ) ਦਾ ਸ਼ਾਰਜਾਹ (ਦੁਬਈ) ਵਿਖੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਵਿੱਚ ਅਲੀ ਹੁਸੈਨ, ਮੁਹੰਮਦ ਸ਼ਾਕਿਰ, ਆਫਤਾਬ ਗੁਲਾਮ, ਮੁਹੰਮਦ ਕਾਮਰਾਨ, ਮੁਹੰਮਦ ਓਮੀਰ ਵਾਹਿਦ, ਸਈਅਦ ਹਸਨ ਸ਼ਾਹ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਉਕਤ ਪਾਕਿਸਤਾਨੀ ਨੌਜਵਾਨ ਦੇ ਪਰਿਵਾਰਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਮਿ੍ਤਕ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਬੇਨਤੀ ਕੀਤੀ ਸੀ ਕਿ ਉਹ ਖਾੜੀ ਦੇਸ਼ਾਂ ਦੇ ਕਾਨੂੰਨ ਅਨੁਸਾਰ ਬਲੱਡ ਮਨੀ ਲੈ ਕੇ ਸਾਡੇ ਬੱਚਿਆਂ ਦੀ ਜਾਨ ਬਖਸ਼ ਦੇਣ | ਉਸ ਨੇ ਕੁਲਦੀਪ ਦੇ ਪਰਿਵਾਰ ਦਾ ਪਤਾ ਲਗਾਇਆ। ਜਦੋਂ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਕੁਲਦੀਪ ਦੀ ਪਤਨੀ ਕਿਰਨਦੀਪ ਕੌਰ ਆਪਣੇ ਸਹੁਰੇ ਪਰਿਵਾਰ ਨੂੰ ਛੱਡ ਕੇ ਆਪਣੇ ਲੜਕੇ ਸਮੇਤ ਆਪਣੇ ਪੇਕੇ ਪਿੰਡ ਚਲੀ ਗਈ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਵਧੀ ਠੰਢ, ਰਾਤ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ

ਹੁਣ ਉਨ੍ਹਾਂ ਵਿਚਕਾਰ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਰਿਵਾਰਾਂ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਇੱਕ ਮਨ ਹੋਣ ਦੇ ਬਾਵਜੂਦ ਆਪਸੀ ਮੱਤਭੇਦ ਹੋਣ ਕਾਰਨ ਉਹ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੇ। ਓਬਰਾਏ ਨੇ ਕਿਹਾ -ਮਾਰੇ ਗਏ ਵਿਅਕਤੀ ਦਾ ਪਰਿਵਾਰ ਸਹਿਮਤ ਨਹੀਂ ਹੋਇਆ, ਪਰ ਜੇਕਰ ਅਦਾਲਤ ਵਿੱਚ ਪੈਸੇ ਜਮ੍ਹਾ ਕਰਵਾਏ ਜਾਂਦੇ ਹਨ, ਤਾਂ ਦੋਸ਼ੀ ਪਾਏ ਗਏ ਵਿਅਕਤੀਆਂ ਦੀ ਸਜ਼ਾ ਮੁਆਫ ਹੋ ਜਾਂਦੀ ਹੈ। ਅਜਿਹੇ ਮਾਮਲਿਆਂ 'ਚ ਪੀੜਤ ਪਰਿਵਾਰ ਜਦੋਂ ਚਾਹੁਣ ਅਦਾਲਤ 'ਚ ਜਮ੍ਹਾ ਕਰਵਾਈ ਗਈ ਰਕਮ ਲੈ ਸਕਦਾ ਹੈ।

ਇਹ ਵੀ ਪੜ੍ਹੋ: Punjab News: ਗੁਜਰਾਤ 'ਚ ਹਾਦਸੇ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ 

ਇਸ ਕੇਸ ਵਿੱਚ ਵੀ ਉਕਤ ਛੇ ਪਾਕਿਸਤਾਨੀ ਨੌਜਵਾਨਾਂ ਨੂੰ ਬਚਾਉਣ ਲਈ ਉਸ ਨੇ ਆਪਣੇ ਵਕੀਲਾਂ ਰਾਹੀਂ ਕੇਸ ਲੜਿਆ ਅਤੇ ਅਦਾਲਤ ਵਿੱਚ 2 ਲੱਖ 10 ਹਜ਼ਾਰ ਦਿਰਹਮ ਜਮ੍ਹਾਂ ਕਰਵਾਏ। ਇਹ ਰਕਮ ਭਾਰਤੀ ਰੁਪਏ ਵਿੱਚ ਲਗਭਗ 48 ਲੱਖ ਰੁਪਏ ਬਣਦੀ ਹੈ।

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਤੋਂ ਬਾਅਦ ਅਦਾਲਤ ਨੇ ਸਾਰੇ 6 ਪਾਕਿਸਤਾਨੀ ਨੌਜਵਾਨਾਂ ਦੀ ਸਜ਼ਾ ਮੁਆਫ ਕਰ ਦਿਤੀ ਹੈ। ਰਿਹਾਈ ਪੱਤਰ ਜੇਲ੍ਹ ਭੇਜ ਦਿੱਤੇ ਗਏ ਹਨ, ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ। ਓਬਰਾਏ ਨੇ ਕਿਹਾ- ਜੇਕਰ ਪੀੜਤ ਨੌਜਵਾਨ ਦਾ ਪਰਿਵਾਰ ਪੈਸੇ ਲੈਣ ਲਈ ਰਾਜ਼ੀ ਹੋ ਜਾਂਦਾ ਹੈ ਤਾਂ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਸ਼ਰੀਅਤ ਕਾਨੂੰਨ ਅਨੁਸਾਰ ਅਦਾਲਤ ਵਿੱਚ ਜਮ੍ਹਾਂ ਕਰਵਾਈ ਰਕਮ ਮ੍ਰਿਤਕ ਕੁਲਦੀਪ ਦੇ ਪਿਤਾ ਰਾਜਿੰਦਰ ਸਿੰਘ, ਮਾਤਾ ਜਸਵਿੰਦਰ ਕੌਰ, ਪਤਨੀ ਕਿਰਨਦੀਪ ਕੌਰ, ਪੁੱਤਰ ਪ੍ਰਭਦੀਪ ਸਿੰਘ ਵਿਚ ਬਰਾਬਰ ਵੰਡੀ ਜਾਵੇਗੀ।

 

(For more news apart from, A Punjabi truck driver died in an accident in Gujarat News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement