ਖ਼ਬਰਾਂ |

ਤਾਜ਼ਾ |

ਕੈਨੇਡਾ ਦੇ ਸਰੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Jun 4, 2026, 11:43 am IST
Updated : Jun 4, 2026, 1:01 pm IST
SHARE ARTICLE
Punjabi youth shot dead in Surrey News
Punjabi youth shot dead in Surrey News

ਗੌਰਵ ਦਿਓਲ ਵਜੋਂ ਹੋਈ ਮ੍ਰਿਤਕ ਦਾ ਪਛਾਣ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਇਥੇ ਸਰੀ ਸ਼ਹਿਰ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੌਰਵ ਦਿਓਲ ਵਜੋਂ ਹੋਈ ਹੈ। ਕਤਲ ਮਾਮਲਿਆਂ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਉਸ ਦੀ ਪਛਾਣ ਜਨਤਕ ਕੀਤੀ।

ਜਾਣਕਾਰੀ ਅਨੁਸਾਰ ਗੌਰਵ ਦਿਓਲ ਇੱਕ ਵਾਹਨ ਵਿੱਚ ਸਵਾਰ ਸੀ ਉਦੋਂ ਹੀ ਉਸ ਨੂੰ ਗੋਲੀਆਂ ਮਾਰੀਆਂ ਗਈਆਂ। ਗੋਲੀਬਾਰੀ ਤੋਂ ਬਾਅਦ ਉਸ ਦਾ ਵਾਹਨ ਸਰੀ ਦੇ 138 ਸਟ੍ਰੀਟ ਅਤੇ 62 ਐਵੇਨਿਊ ਇਲਾਕੇ ਵਿੱਚ ਇੱਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਐਮਰਜੈਂਸੀ ਸੇਵਾਵਾਂ ਮੌਕੇ ’ਤੇ ਪਹੁੰਚੀਆਂ ਪਰ ਨੌਜਵਾਨ ਦੀ ਜਾਨ ਨਹੀਂ ਬਚਾਈ ਜਾ ਸਕੀ। ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਅਤੇ ਸੰਭਾਵਿਤ ਸ਼ੱਕੀਆਂ ਬਾਰੇ ਜਾਂਚ ਜਾਰੀ ਹੈ।
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement