
ਸਿੱਖ ਧਰਮ ਦੀ ਪਰੰਪਰਾ ਅਨੁਸਾਰ ਮਰਦਾਂ ਲਈ ਪੱਗ ਬੰਨ੍ਹਣੀ ਜ਼ਰੂਰੀ ਹੈ ਅਤੇ ਉਹ ਵਾਲ ਵੀ ਨਹੀਂ ਕੱਟ ਸਕਦੇ।
ਮੈਕਸੀਕੋ - ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ 'ਤੇ ਹਿਰਾਸਤ 'ਚ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦੀਆਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏਸੀਐੱਲਯੂ) ਅਨੁਸਾਰ 50 ਸਿੱਖਾਂ ਦੀਆਂ ਪੱਗਾਂ ਲਹਾ ਲਈਆਂ ਗਈਆਂ ਸਨ।
ਸਿੱਖ ਧਰਮ ਦੀ ਪਰੰਪਰਾ ਅਨੁਸਾਰ ਮਰਦਾਂ ਲਈ ਪੱਗ ਬੰਨ੍ਹਣੀ ਜ਼ਰੂਰੀ ਹੈ ਅਤੇ ਉਹ ਵਾਲ ਵੀ ਨਹੀਂ ਕੱਟ ਸਕਦੇ। ਬੁੱਧਵਾਰ ਨੂੰ ਏਬੀਸੀ ਨਿਊਜ਼ ਨੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਕਮਿਸ਼ਨਰ ਕ੍ਰਿਸ ਮੈਗਨਸ ਦੇ ਹਵਾਲੇ ਨਾਲ ਕਿਹਾ, "ਅਸੀਂ ਇਨ੍ਹਾਂ ਦੋਸ਼ਾਂ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ।" ਮੈਗਨਸ ਨੇ ਕਿਹਾ ਕਿ ਏਜੰਸੀ ਨੇ ਜੂਨ ਵਿਚ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ। ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ CBP ਕਰਮਚਾਰੀਆਂ ਦਾ ਸਾਹਮਣਾ ਕਰਨ ਵਾਲੇ ਪ੍ਰਵਾਸੀਆਂ ਨਾਲ ਸਤਿਕਾਰ ਨਾਲ ਪੇਸ਼ ਆਉਣਗੇ। ਮਾਮਲੇ ਦੀ ਅੰਦਰੂਨੀ ਜਾਂਚ ਦੇ ਹੁਕਮ ਦਿੱਤੇ ਗਏ ਹਨ।