
Phagwara News: ਬਰੈਂਪਟਨ ਵਿਚ ਵਾਪਰੇ ਹਾਦਸੇ ਵਿਚ ਗਏ ਜਾਨ
Punjabi youth died in Canada Phagwara News: ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: PM Narendra Modi: ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੇ ਹਨ-PM ਮੋਦੀ
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਬਰੈਂਪਟਨ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਫਗਵਾੜਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨਸਾਰ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿਚ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਨੌਜਵਾਨ ਦੀ ਹਾਦਸੇ ਵਿਚ ਮੌਕੇ 'ਤੇ ਹੀ ਮੌਤ ਹੋ ਗਈ। ਜਿਵੇਂ ਹੀ ਇਹ ਦੁਖਦਾਇਕ ਖਬਰ ਇਲਾਕੇ ਵਿਚ ਪੁੱਜੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjabi youth died in Canada Phagwara News , stay tuned to Rozana Spokesman)