ਨਿਊਯਾਰਕ 'ਚ ਪੰਜਾਬੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਕੀਤਾ ਇਨਕਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

By : GAGANDEEP

Published : Oct 4, 2024, 12:19 pm IST
Updated : Oct 4, 2024, 12:38 pm IST
SHARE ARTICLE
A Punjabi woman in New York refused to change the image of Sri Guru Granth Sahib
A Punjabi woman in New York refused to change the image of Sri Guru Granth Sahib

ਪ੍ਰਭਲੀਨ ਇਕ ਗੁਰਦੁਆਰਾ ਸਾਹਿਬ ਤੋਂ ਆਪਣੇ ਘਰ ਸਹਿਜ ਪਾਠ ਲਈ ਪਾਵਨ ਸਰੂਪ ਲੈ ਕੇ ਗਈ ਸੀ, ਬਾਅਦ ਵਿਚ ਮੋੜਨ ਤੋਂ ਕੀਤਾ ਇਨਕਾਰ

A Punjabi woman in New York refused to change the image of Sri Guru Granth Sahib: ਨਿਊਯਾਰਕ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਇਨਕਾਰ ਕਰਨ 'ਤੇ ਪੁਲਿਸ ਨੇ ਪੰਜਾਬਣ ਪ੍ਰਭਲੀਨ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪ੍ਰਭਲੀਨ ਕੌਰ ਨਿਊਯਾਰਕ ਦੇ ਇਕ ਗੁਰਦੁਆਰਾ ਸਾਹਿਬ ਤੋਂ ਆਪਣੇ ਘਰ ਸਹਿਜ ਪਾਠ ਲਈ ਮਹਾਰਾਜ ਦਾ ਸਰੂਪ ਲੈ ਕੇ ਗਈ ਸੀ।  ਜਦੋਂ ਸੇਵਾਦਾਰ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵਾਪਸ ਗੁਰੂ ਘਰ ਲੈ ਕੇ ਜਾਣ ਲਈ ਪਹੁੰਚੇ ਤਾਂ ਪ੍ਰਭਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇਣ ਤੋਂ ਮਨਾ ਕਰ ਦਿੱਤਾ ਸੀ।

ਪੁਲਿਸ ਨੇ ਪ੍ਰਭਲੀਨ ਕੋਰ (ਉਮਰ 37 ਸਾਲ) ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੈਰ-ਕਾਨੂੰਨੀ ਤੌਰ 'ਤੇ ਆਪਣੇ ਕਬਜ਼ੇ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਸ ਅਧਿਕਾਰੀ ਪ੍ਰਭਲੀਨ ਕੋਰ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ  ਰਿਹਾਇਸ਼ 'ਤੇ ਪਹੁੰਚੀ ਤਾਂ ਉਸ ਨੇ ਦਰਵਾਜ਼ਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਤਾਂ ਬਾਅਦ ਵਿਚ ਐਮਰਜੈਂਸੀ ਸਰਵਿਸ ਯੂਨਿਟ ਨਿਊਯਾਰਕ ਦੇ ਅਫਸਰ ਉਸ ਦੇ ਘਰ ਵਿਚ ਦਾਖ਼ਲ ਹੋਏ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। 

ਮੀਡੀਆ ਰਿਪੋਰਟਾਂ ਮੁਤਾਬਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵਾਪਸ ਦੇਣ ਤੋਂ ਸਿੱਧਾ ਇਨਕਾਰ ਕਰ ਦਿੱਤਾ ਗਿਆ, ਜਿਸ ਦੇ ਵਜੋਂ ਸੈਂਕੜਿਆਂ ਦੀ ਗਿਣਤੀ ਵਿੱਚ ਨਿਊਯਾਰਕ ਦੀਆਂ ਸਿੱਖ ਸੰਗਤਾਂ ਨੇ ਉਸ ਦੇ ਘਰ ਦੇ ਬਾਹਰ ਦਿਨ-ਰਾਤ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ ਤਾਂ ਜੋ ਕੋਈ ਮਾੜੀ ਘਟਨਾ ਨਾ ਵਾਪਰੇ।

 ਪੁਲਿਸ ਨੇ ਉਸ ਦੇ ਘਰ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਬਰਾਮਦ ਕੀਤਾ ਅਤੇ ਸਤਿਕਾਰ ਕਮੇਟੀ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਨਾਲ ਗੁਰੂ ਘਰ ਵਿੱਚ ਬਿਰਾਜਮਾਨ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਪ੍ਰਭਲੀਨ ਕੌਰ ਨੂੰ ਦਿਮਾਗੀ ਜਾਂਚ ਲਈ ਨੇੜਲੇ ਹਸਪਤਾਲ ਵੀ  ਲਿਜਾਇਆ ਗਿਆ ਸੀ। ਉਸ 'ਤੇ ਚੌਥੇ ਦਰਜੇ ਦੀ ਵੱਡੀ ਚੋਰੀ  ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਸ ਨੂੰ ਆਉਂਦੇ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ, 99 ਮੈਨ ਸੈੱਟ,ਹੈਂਪਸਟੇਡ ਨਿਊਯਾਰਕ ਵਿੱਖੇ ਪੇਸ਼ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement