Punjabi workers in Italy: ਇਟਲੀ ’ਚ ਕੰਮ ਤੋਂ ਕੱਢੇ ਪੰਜਾਬੀ ਕਾਮਿਆਂ ਨੇ ਕੀਤਾ ਚੱਕਾ ਜਾਮ
Published : Dec 4, 2023, 7:49 am IST
Updated : Dec 4, 2023, 7:49 am IST
SHARE ARTICLE
Punjabi workers fired from work in Italy
Punjabi workers fired from work in Italy

ਇਹ ਸਾਰੇ ਪੰਜਾਬੀ ਲੰਬੇ ਸਮੇਂ ਤੋਂ ਉਸ ਫ਼ੈਕਟਰੀ ਨਾਲ ਜੁੜੇ ਹੋਏ ਹਨ ਪਰ ਪਿਛਲੇ ਸਮੇਂ ਵਿਚ ਇਨ੍ਹਾਂ ਨੂੰ ਕੰਮ ਤੋਂ ਕੱਢ ਦਿਤਾ ਗਿਆ ਸੀ।

Punjabi workers in Italy: ਅਪਣੀ ਮਿਹਨਤ ਨਾਲ ਪੂਰੀ ਦੁਨੀਆਂ ਵਿਚ ਪਹਿਚਾਣ ਬਣਾ ਚੁਕੇ ਪੰਜਾਬੀ ਜਿਥੇ ਵੱਡੇ ਵੱਡੇ ਮੁਕਾਮ ਸਰ ਕਰ ਚੁਕੇ ਹਨ। ਉਥੇ ਹੀ ਅਪਣੇ ਹੱਕਾਂ ਲਈ ਲੜਾਈ ਲੜਨ ਲਈ ਵੀ ਜਾਣੇ ਜਾਂਦੇ ਹਨ। ਫੇਰ  ਭਾਵੇਂ ਇਹ ਪ੍ਰਦੇਸ਼ ਹੀ ਕਿਉਂ ਨਾ ਹੋਵੇ।

ਕਰੇਮੋਨਾ ਜ਼ਿਲ੍ਹੇ ਦੇ ਕਸਬਾ ਵੇਸਕੋਵਾਤੋ ਵਿਖੇ ਸਥਿਤ ਪਰੋਸੁੱਸ ਮੀਟ ਦੀ ਫ਼ੈਕਟਰੀ  ਵਿਚੋਂ ਕੱਢੇ ਕੰਮ ਤੋਂ ਕੱਢੇ ਗਏ 60 ਪੰਜਾਬੀ ਵਰਕਰ ਜੋ ਕਿ 16 ਅਕਤੂਬਰ ਤੋਂ ਲਗਾਤਾਰ ਵਰਦੇ ਮੀਂਹ ਅਤੇ ਠੰਢ ਵਿਚ ਧਰਨੇ ’ਤੇ ਬੈਠੇ ਹੋਏ ਹਨ ਅਤੇ ਅਪਣੇ ਹੱਕਾਂ ਲਈ ਵੱਡੀ ਲੜਾਈ ਲੜ ਰਹੇ ਹਨ ਤਾਕਿ ਉਨ੍ਹਾਂ ਦਾ ਖੋਇਆ ਕੰਮ ਉਨ੍ਹਾਂ ਨੂੰ ਵਾਪਸ ਮਿਲ ਸਕੇ। ਇਹ ਸਾਰੇ ਪੰਜਾਬੀ ਲੰਬੇ ਸਮੇਂ ਤੋਂ ਉਸ ਫ਼ੈਕਟਰੀ ਨਾਲ ਜੁੜੇ ਹੋਏ ਹਨ ਪਰ ਪਿਛਲੇ ਸਮੇਂ ਵਿਚ ਇਨ੍ਹਾਂ ਨੂੰ ਕੰਮ ਤੋਂ ਕੱਢ ਦਿਤਾ ਗਿਆ ਸੀ। ਇਨ੍ਹਾਂ ਵਰਕਰਾਂ ਨੇ ਵਰਕਰ ਯੂਨੀਅਨ ਯੂ ਐਸ ਬੀ ਨਾਲ ਮਿਲ ਕੇ ਇਟਲੀ ਦੇ ਸ਼ਹਿਰ ਕਰੇਮੋਨਾ ਵਿਖੇ ਰੋਸ ਮਾਰਚ ਕਢਿਆ ਜਿਸ ਵਿਚ ਪੰਜਾਬੀ ਭਰਾਵਾਂ ਤੋਂ ਇਲਾਵਾ ਮਜ਼ਦੂਰ ਯੂਨੀਅਨ ਦੇ ਇਟਲੀ ਦੇ ਹੋਰਨਾਂ ਹਿੱਸਿਆਂ ਤੋਂ ਪੁੱਜੇ ਵਰਕਰਾਂ ਨੇ ਹਿੱਸਾ ਲਿਆ।

ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੁੱਝ ਪੰਜਾਬੀ ਕਾਮਿਆਂ ਨੇ ਦਸਿਆ ਕਿ ਉਹ ਲੰਬੇ ਸਮੇਂ ਤੋਂ ਫ਼ੈਕਟਰੀ ਵਿਚ ਕੰਮ ਕਰ ਰਹੇ ਹਨ ਪਰ ਪਿਛਲੇ ਸਮੇਂ ਵਿਚ ਉਨ੍ਹਾਂ ਨੂੰ ਕੰਮ ਤੋਂ ਕੱਢ ਦਿਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤਕ ਉਨ੍ਹਾਂ ਨੂੰ ਕੰਮ ’ਤੇ ਵਾਪਸ ਨਹੀਂ ਸਦਿਆ ਜਾਂਦਾ, ਉਹ ਇਸੇ ਤਰ੍ਹਾਂ ਧਰਨਾ ਜਾਰੀ ਰਖਣਗੇ।

(For more news apart from Punjabi workers fired from work in Italy protest, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement