ਸਿੱਖਾਂ ਨੇ ਪੱਗ ਦੀ ਸ਼ਾਨ ਲਈ ਹੁਣ ਤੱਕ ਕੀਤੇ ਨੇ ਅਹਿਮ ਯਤਨ, ਜਾਣੋਂ
Published : Feb 5, 2019, 9:32 am IST
Updated : Feb 5, 2019, 9:32 am IST
SHARE ARTICLE
Sikh
Sikh

ਦੁਨੀਆ ਭਰ ਵਿਚ ਸਿੱਖ ਵਸੇ ਹੋਏ ਹਨ। ਕੈਨੇਡਾ ਦੇ ਟਰਾਂਸਪੋਰਟ ਮਹਿਕਮੇ ਵਲੋਂ ਕੁਝ ਦਿਨ ਪਹਿਲਾਂ ਸਿੱਖਾਂ...

ਕੈਨੇਡਾ : ਦੁਨੀਆ ਭਰ ਵਿਚ ਸਿੱਖ ਵਸੇ ਹੋਏ ਹਨ। ਕੈਨੇਡਾ ਦੇ ਟਰਾਂਸਪੋਰਟ ਮਹਿਕਮੇ ਵਲੋਂ ਕੁਝ ਦਿਨ ਪਹਿਲਾਂ ਸਿੱਖਾਂ ਨੂੰ 6 ਸੈਂਟੀਮੀਟਰ ਲੰਬੀ ਕਿਰਪਾਨ ਪਾ ਕੇ ਘਰੇਲੂ ਅਤੇ ਕੌਮਾਂਤਰੀ ਪੱਧਰ ਤੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਤੋਂ ਬਾਅਦ ਦੁਨੀਆ ਭਰ ਦੇ ਸਿੱਖਾਂ ਨੇ ਇਸ ਦਾ ਸਵਾਗਤ ਕੀਤਾ ਹੈ। ਕੌਮਾਂਤਰੀ ਸਿੱਖ ਸੰਸਥਾ (WHO) ਕੈਨੇਡਾ, ਜਿਸ ਨੇ ਸਿੱਖਾਂ ਦੇ ਇਸ ਹੱਕ ਲਈ ਯਤਨ ਕੀਤੇ। ਇਸ ਫ਼ੈਸਲੇ ਲਈ ਕੈਨੇਡਾ ਦੇ ਟਰਾਂਸਪੋਰਟ ਮਹਿਕਮੇ ਦਾ ਧੰਨਵਾਦ ਕੀਤਾ ਹੈ। ਇਹ ਕੋਈ ਇਕੱਲੀ ਉਦਾਹਰਨ ਨਹੀਂ ਹੈ ਕਿ ਕਿਸੇ ਮੁਲਕ ਦੀ ਸਰਕਾਰ ਨੇ ਧਾਰਮਕ ਮਸਲੇ ਤੇ ਅਪਣੀ ਰਾਏ ਬਦਲੀ ਹੋਵੇ।

SikhSikh

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਦੇਸਾਂ ਦੀਆਂ ਸਰਕਾਰਾਂ ਜਾਂ ਅਦਾਲਤਾਂ ਨੇ ਅਪਣੇ ਫ਼ੈਸਲੇ ਬਦਲ ਕੇ ਧਾਰਮਕ ਘੱਟ ਗਿਣਤੀਆਂ ਨੂੰ ਉਨ੍ਹਾਂ ਦੇ ਧਰਮ ਮੁਤਾਬਕ ਜ਼ਿੰਦਗੀ ਜਿਊਣ ਦਾ ਹੱਕ ਦਿਤਾ ਹੈ। ਬਲਤੇਜ ਸਿੰਘ ਢਿੱਲੋਂ 1983 'ਚ ਮਲੇਸ਼ੀਆ ਛੱਡ ਕੇ ਕੈਨੇਡਾ ਜਾ ਵਸੇ। ਉਥੇ ਜਾ ਕੇ ਜਦੋਂ ਬਲਤੇਜ ਨੇ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ 'ਚ ਜਾਣਾ ਚਾਹਿਆ ਤਾਂ ਉਨ੍ਹਾਂ ਨੂੰ ਅਪਣੀ ਪੱਗ ਕਰ ਕੇ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪਿਆ। ਸਰਕਾਰ ਨਾਲ ਇਕ ਲੜਾਈ ਲੜਨ ਤੋਂ ਬਾਅਦ ਉਨ੍ਹਾਂ ਨੂੰ 1990 'ਚ ਪੱਗ ਬੰਨ੍ਹ ਕੇ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ 'ਚ ਜਾਣ ਦੀ ਇਜਾਜ਼ਤ ਮਿਲ ਗਈ।

SikhSikh

2004 ਵਿਚ ਫਰਾਂਸ ਦੇ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਪੱਗ੍ਹ ਬੰਨ੍ਹਣ ਅਤੇ ਕਈ ਹੋਰ ਧਰਮਾਂ ਦੇ ਧਾਰਮਕ ਚਿੰਨ੍ਹਾਂ ਉਤੇ ਪਾਬੰਦੀ ਲਾਈ ਗਈ। ਦੁਨੀਆ ਭਰ ਦੇ ਸਿੱਖਾਂ ਨੇ ਅਤੇ ਹੋਰ ਧਰਮਾਂ ਦੇ ਆਗੂਆਂ ਨੇ ਇਸ ਪਾਬੰਦੀ ਨੂੰ ਲੈ ਕੇ ਵਿਰੋਧ ਕੀਤਾ ਅਤੇ ਕਾਨੂੰਨੀ ਲੜਾਈਆਂ ਵੀ ਲੜੀਆਂ। ਸਿੱਖਾਂ ਨੇ ਅਪਣੀ ਸ਼ਾਨ ਨੂੰ ਪੁਰੀ ਦੁਨੀਆ ਵਿਚ ਕਾਇਮ ਰੱਖਿਆ ਹੈ। ਪੰਜਾਬੀ ਨੂੰ ਅਪਣੀ ਪੱਗ ਲਈ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement