Mountain House City Council Election: ਅਮਰੀਕੀ ਫ਼ੌਜ ’ਚ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਲੜਨਗੇ ਚੋਣ
Published : Feb 5, 2024, 5:49 pm IST
Updated : Feb 5, 2024, 5:49 pm IST
SHARE ARTICLE
Lieutenant Colonel Tejdeep Singh
Lieutenant Colonel Tejdeep Singh

5 ਫਰਵਰੀ ਤੋਂ ਲੈ ਕੇ 5 ਮਾਰਚ 2024 ਤਕ ਹੋਣਗੀਆਂ ਮਾਊਨਟੇਨ ਹਾਊਸ ਸਿਟੀ ਕੌਂਸਲ ਚੋਣਾਂ

Mountain House City Council Election: ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਨੇ ਕੈਲੀਫੋਰਨੀਆ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ 2009 ਵਿਚ ਅਮਰੀਕੀ ਫ਼ੌਜ ਵਿਚ ਸਿੱਖ ਵਜੋਂ ਭਰਤੀ ਹੋਣ ਦੀ ਇਜਾਜ਼ਤ ਲੈਣ ਲਈ ਦਸਤਾਰ ਪਹਿਨਣ ਵਾਲੇ ਪਹਿਲੇ ਪ੍ਰਮਾਣਿਤ ਸਿੱਖ ਹਨ। ਉਹ ਹੁਣ ਮਾਊਨਟੇਨ ਵਿਚ ਮਾਰਚ 2024 ਦੀਆਂ ਨਗਰ ਕੌਂਸਲ ਚੋਣਾਂ ਵਿਚ ਹਿੱਸਾ ਲੈ ਰਹੇ ਹਨ।

ਉਨ੍ਹਾਂ ਐਲਾਨ ਕੀਤਾ ਹੈ ਕਿ ਕੌਂਸਲ ਦੇ 4 ਮੈਂਬਰ ਚੁਣਨ ਲਈ ਕੁੱਲ 8 ਉਮੀਦਵਾਰ ਮੈਦਾਨ ਵਿਚ ਹਨ ਅਤੇ ਇਨ੍ਹਾਂ ਵਿਚੋਂ ਕੇਵਲ ਡਾ. ਤੇਜਦੀਪ ਸਿੰਘ ਰਤਨ ਪੰਜਾਬੀ ਭਾਈਚਾਰੇ ਨਾਲ ਸਬੰਧਤ ਹਨ। ਸ਼ਹਿਰ ਵਾਸੀ ਇਸ ਚੋਣ ਲਈ 5 ਫਰਵਰੀ ਤੋਂ 5 ਮਾਰਚ, 2024 ਤਕ ਵੋਟ ਪਾ ਸਕਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡਾ. ਤੇਜਦੀਪ ਰਤਨ ਨੇ ਸਾਲ 2015 ਵਿਚ ਅਪਣੀ ਫੌਜੀ ਸੇਵਾ ਦੀ ਸਮਾਪਤੀ ਤੋਂ ਬਾਅਦ ਮਾਊਨਟੇਨ ਹਾਊਸ ਸ਼ਹਿਰ ਵਿਖੇ ਅਪਣਾ ਘਰ ਖਰੀਦਿਆ ਜਿਥੇ ਉਹ ਅਪਣੀ ਪਤਨੀ ਜਸਜੀਤ ਕੌਰ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੇ ਹਨ। ਉਹ ਦੰਦਾਂ ਦੇ ਡਾਕਟਰ ਹੋਣ ਦੇ ਨਾਲ-ਨਾਲ ਫ਼ੌਜ ਦੀ ਰਿਜ਼ਰਵ ਬਟਾਲੀਅਨ ਵਿਚ ਵੀ ਸੇਵਾ ਨਿਭਾ ਰਹੇ ਹਨ। ਹਾਲ ਹੀ ਵਿਚ ਉਨ੍ਹਾਂ ਨੂੰ ਨਵੰਬਰ 2024 ਵਿਚ ਸ਼ੁਰੂ ਹੋਣ ਵਾਲੇ ਆਰਮੀ ਰਿਜ਼ਰਵ ਦੇ ਅਗਲੇ ਸੈਸ਼ਨ ਲਈ ਬਟਾਲੀਅਨ ਕਮਾਂਡ ਵਾਸਤੇ ਚੁਣਿਆ ਗਿਆ ਹੈ।

ਇਸ ਸਬੰਧੀ ਡਾ. ਰਤਨ ਨੇ ਕਿਹਾ ਕਿ ਫ਼ੌਜ ਵਿਚ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ ਮੇਰਾ ਮੁੱਖ ਉਦੇਸ਼ ਮਾਊਂਟੇਨ ਹਾਊਸ, ਜੋ ਕਿ ਅਮਰੀਕਾ ਦੇ ਨਵੇਂ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ, ਦੀ ਸੁਰੱਖਿਆ, ਖੁਸ਼ਹਾਲੀ ਅਤੇ ਇਸ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਸਿਟੀ ਕੌਂਸਲ ਲਈ ਚੋਣ ਲੜਨ ਦਾ ਮੇਰਾ ਫੈਸਲਾ ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਲਈ ਮੇਰੇ ਸਮਰਪਣ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਦਾ ਸਮਰਥਨ ਕਰਨ ਜਾਂ ਉਨ੍ਹਾਂ ਦੀ ਮੁਹਿੰਮ ਵਿਚ ਵਲੰਟੀਅਰ ਕਰਨ ਵਿਚ ਦਿਲਚਸਪੀ ਰੱਖਦੇ ਹਨ, ਉਹ ਉਨ੍ਹਾਂ ਨਾਲ ਵੈੱਬਸਾਈਟ www.tjforcouncil.com ਜਾਂ ਈਮੇਲ tejdeeprattan@gmail.com 'ਤੇ ਸੰਪਰਕ ਕਰ ਸਕਦੇ ਹਨ।

(For more Punjabi news apart from Mountain House City Council Election 2024 Lieutenant Colonel Tejdeep Singh, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement