
ਇਸ ਮੌਕੇ ਨਿਹੰਗ ਸਿੰਘ ਫੌਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ।
Italy News: ਗੁਰਦੁਆਰਾ ਸ਼੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਲੇਨੋ ਦੁਆਰਾ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਦੇ ਸ਼ਹਿਰ ਲੇਨੋ ਵਿਖੇ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 16 ਮਾਰਚ ਨੂੰ ਬੜੀ ਸ਼ਰਧਾ ਨਾਲ ਸਜਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਲਗਾਤਾਰ ਦੂਸਰੇ ਸਾਲ ਲੇਨੋ ਵਿਖੇ ਖਾਲਸਾਈ ਜਾਹੋ ਜਹਾਲ ਦੇ ਪ੍ਰਤੀਕ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਉਲੀਕਿਆ ਗਿਆ ਹੈ। ਜਿਸ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਿਹਰ 12 ਵਜੇ ਹੋਵੇਗੀ। ਇਸ ਮੌਕੇ ਵੱਖ ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੌੜਨਗੇ।
ਇਸ ਮੌਕੇ ਨਿਹੰਗ ਸਿੰਘ ਫੌਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ। ਸ਼ਾਮ ਨੂੰ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਕਲਤੂਰਾ ਸਿੱਖ ਸੰਸਥਾ ਇਟਲੀ ਨਾਲ ਮਿਲਕੇ ਸੰਗਤਾਂ ਨੂੰ ਪੰਗਤ ਵਿੱਚ ਲੰਗਰ ਛਕਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਨੂੰ ਅਪੀਲ ਕੀਤੀ ਕਿ ਹੁੰਮ ਹੁੰਮਾ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾੳ।