15 ਸਾਲ ਤੋਂ ਆਸਟ੍ਰੇਲੀਆ ਰਹਿ ਰਹੇ ਪਰਮਿੰਦਰ ਸਿੰਘ ਤੇ ਪ੍ਰਵਾਰ ਦੀ ਵਤਨ ਵਾਪਸੀ ਟਲੀ
Published : Jun 5, 2023, 8:03 am IST
Updated : Jun 5, 2023, 8:03 am IST
SHARE ARTICLE
Parminder Singh and family visa extended till September 4
Parminder Singh and family visa extended till September 4

ਵੀਜ਼ੇ ਵਿਚ 4 ਸਤੰਬਰ ਤਕ ਵਾਧਾ

 

ਚੰਡੀਗੜ੍ਹ:  ਕਰੀਬ 15 ਸਾਲ ਤੋਂ ਆਸਟ੍ਰੇਲੀਆ ਰਹਿ ਰਹੇ ਪਰਮਿੰਦਰ ਸਿੰਘ ਅਤੇ ਉਸ ਦੇ ਪ੍ਰਵਾਰ ਦੇ ਵੀਜ਼ੇ ਵਿਚ 4 ਸਤੰਬਰ ਤਕ ਦਾ ਵਾਧਾ ਕੀਤਾ ਗਿਆ ਹੈ। ਦਰਅਸਲ ਆਸਟ੍ਰੇਲੀਆ ਸਰਕਾਰ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਬੜਵਾ ਦੇ ਪਰਮਿੰਦਰ ਸਿੰਘ ਨੂੰ ਉਸ ਦੇ 8 ਸਾਲਾ ਬੇਟੇ ਅਤੇ ਪਤਨੀ ਸਮੇਤ 31 ਮਈ ਤਕ ਦੇਸ਼ ਛੱਡਣ ਦੇ ਹੁਕਮ ਦਿਤੇ ਸਨ। ਸਰਕਾਰ ਦੇ ਇਸ ਆਦੇਸ਼ ਵਿਰੁਧ ਪਰਮਿੰਦਰ ਸਿੰਘ ਨੇ ਪਟੀਸ਼ਨ ਦਾਇਰ ਕੀਤੀ ਸੀ। ਇਸ ਉਤੇ ਕਰੀਬ 16 ਹਜ਼ਾਰ ਤੋਂ ਵੱਧ ਲੋਕਾਂ ਨੇ ਹਸਤਾਖ਼ਰ ਕੀਤੇ ਹਨ।

ਇਹ ਵੀ ਪੜ੍ਹੋ: 48 ਇੰਚ ਕੱਦ ਵਾਲੇ 7 ਸਾਲਾ ਬੱਚੇ ਦੇ 44 ਇੰਚ ਲੰਮੇ ਕੇਸ ਬਣੇ ਖਿੱਚ ਦਾ ਕੇਂਦਰ

ਪਰਮਿੰਦਰ ਸਿੰਘ ਨੇ ਦਸਿਆ ਕਿ ਇਮੀਗ੍ਰੇਸ਼ਨ ਮੰਤਰੀ ਐਂਡਰਿਊ ਜਾਈਲਜ਼ ਨੇ ਉਨ੍ਹਾਂ ਦੀ ਫਾਈਲ ਨੂੰ ਮੁੜ ਖੋਲ੍ਹ ਦਿਤਾ ਹੈ। ਇਸ ਦੇ ਨਾਲ ਹੀ ਪ੍ਰਵਾਰ ਨੂੰ ਮੁੜ ਵੀਜ਼ਾ ਅਪਲਾਈ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਸਰਕਾਰ ਨੇ ਵੀਜ਼ੇ ਵਿਚ 4 ਸਤੰਬਰ ਤਕ ਵਾਧਾ ਕੀਤਾ ਹੈ ਪਰ ਇਸ ਦੌਰਾਨ ਪਰਮਿੰਦਰ ਸਿੰਘ ਨੂੰ ਕੰਮ ਕਰਨ ਦੀ ਮਨਜ਼ੂਰੀ ਨਹੀਂ ਹੋਵੇਗੀ। ਉਸ ਨੂੰ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ 20 ਜੂਨ 2023 ਤਕ ਦਾ ਸਮਾਂ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਖੀਰਾ ਖਾਣ ਤੋਂ ਬਾਅਦ ਨਹੀਂ ਪੀਣਾ ਚਾਹੀਦੈ ਪਾਣੀ, ਹੋਣਗੇ ਨੁਕਸਾਨ

ਪਰਮਿੰਦਰ ਸਿੰਘ ਦੀ ਬੀਤੀ ਫਰਵਰੀ ਵਿਚ ਆਖ਼ਰੀ ਵੀਜ਼ਾ ਅਰਜ਼ੀ ਰੱਦ ਕਰ ਦਿਤੀ ਗਈ ਸੀ। ਪਰਮਿੰਦਰ ਸਿੰਘ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਅੱਠ ਸਾਲ ਦੇ ਬੱਚੇ ਨੂੰ 31 ਮਈ ਤਕ ਆਸਟ੍ਰੇਲੀਆ ਵਿਚ ਰਹਿਣ ਦਾ ਸਮਾਂ ਦਿਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ 2008 'ਚ ਵਿਦਿਆਰਥੀ ਵੀਜ਼ੇ 'ਤੇ ਆਸਟ੍ਰੇਲੀਆ ਆਏ ਸਨ। ਉਸ ਨੇ ਸਮਾਜ ਭਲਾਈ ਵਿਚ ਬੈਚਲਰ ਦੀ ਡਿਗਰੀ ਕੀਤੀ। ਆਖਰਕਾਰ ਉਸ ਨੂੰ ਇਕ ਨੇੜਲੇ ਰੈਸਟੋਰੈਂਟ ਵਿਚ ਮੈਨੇਜਰ ਵਜੋਂ ਨੌਕਰੀ ਮਿਲ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement