
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕੀਤੀ ਪੁਸ਼ਟੀ
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਓਮੀਕਰੋਨ ਦਾ ਇੱਕ ਮਰੀਜ਼ ਪਾਇਆ ਗਿਆ ਹੈ। ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਦੇਸ਼ ਵਿੱਚ ਇਸ ਦੇ ਨਾਲ ਓਮੀਕ੍ਰੋਨ ਦੇ ਮਾਮਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਸਰਕਾਰ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਕੋਰੋਨਾ ਦੇ ਡੈਲਟਾ ਵੇਰੀਐਂਟ ਤੋਂ ਵੀ ਪੰਜ ਗੁਣਾ ਵੱਧ ਖਤਰਨਾਕ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਮਰੀਜ਼ ਫਿਲਹਾਲ LNJP ਵਿੱਚ ਦਾਖਲ ਹੈ।
coronavirus omicron