
ਆਏ ਦਿਨ ਸਕੂਲਾਂ ਜਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੁੱਟਮਾਰ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਸਰੀ: ਆਏ ਦਿਨ ਸਕੂਲਾਂ ਜਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੁੱਟਮਾਰ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪੰਜਾਬ ਦੇ ਨਾਲ-ਨਾਲ ਦੇਸ਼ ਅਤੇ ਦੁਨੀਆਂ ਦੀਆਂ ਕਈ ਥਾਵਾਂ ‘ਤੇ ਵਿਦਿਆਰਥੀਆਂ ਵਿਚਕਾਰ ਕੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।
Canada
ਬੀਤੇ ਸਾਲ ਪੰਜਾਬ ਤੋਂ ਕੈਨੇਡਾ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ। ਜਿਨ੍ਹਾਂ ਕਾਰਨ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇਮੀਗ੍ਰੇਸ਼ਨ ਨਿਯਮਾਂ ਵਿਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਗਏ ਸਨ।
Immigration
ਇਸੇ ਤਰ੍ਹਾਂ ਨਵੇਂ ਸਾਲ ਦੇ ਪਹਿਲੇ ਹੀ ਦਿਨ ਜਸ਼ਨ ਦੀ ਰਾਤ ਮੌਕੇ ਵੀ ਪੰਜਾਬੀ ਵਿਦਿਆਰਥੀਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਵਿਦਿਆਰਥੀ ਇਕ-ਦੂਜੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਅਤੇ ਇਕ-ਦੂਜੇ ‘ਤੇ ਹਮਲੇ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
Surrey
ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕੈਨੇਡਾ ਦੇ ਸ਼ਹਿਰ ਸਰੀ ਦੇ ਨਿਊਟਨ ਖੇਤਰ ਵਿਚ ਪੈਂਦੇ ਬੈਂਕਟ ਹਾਲ ਦੀ ਹੈ। ਇੱਥੇ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਸੀ। ਸਰੀ ਪੁਲਿਸ ਵੱਲੋਂ ਇਸ ਵੀਡੀਓ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਦਰਅਸਲ ਨਵੇਂ ਸਾਲ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ ਅਤੇ ਉਹਨਾਂ ਨੇ ਇਕ-ਦੂਜੇ ‘ਤੇ ਕੁਰਸੀਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਦੱਸ ਦਈਏ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਚਲਦਿਆਂ ਵਿਦੇਸ਼ੀ ਸਰਕਾਰਾਂ ਵੱਲੋਂ ਕਈ ਭਾਰਤੀ ਅਤੇ ਪੰਜਾਬੀਆਂ ਨੂੰ ਡਿਪੋਰਟ ਵੀ ਕੀਤਾ ਜਾ ਚੁੱਕਾ ਹੈ।