ਮਾਪਿਆਂ ਦਾ ਇਕਲੌਤਾ ਪੁੱਤਰ ਸੀ ਗੁਰਮੀਤ ਸਿੰਘ ਦਿਓਲ
ਪੰਜਾਬੀ ਟਰੱਕ ਡਰਾਈਵਰ ਨਾਲ ਅਮਰੀਕਾ 'ਚ ਵਾਪਰਿਆ ਸੜਕ ਹਾਦਸਾ
ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ
---
ਫਰਿਜ਼ਨੋ (ਅਮਰੀਕਾ) : ਅਮਰੀਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ ਪੰਜਾਬੀ ਟਰੱਕ ਡਰਾਈਵਰ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਦਿਓਲ ਵਜੋਂ ਹੋਈ ਹੈ ਅਤੇ ਉਸ ਦੀ ਉਮਰ ਮਹਿਜ਼ 36 ਸਾਲ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ।
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਗੁਰਮੀਤ ਸਿੰਘ ਅਮਰੀਕਾ ਦੇ ਫਰਿਜ਼ਨੋ ਵਿਖੇ ਰਹਿ ਰਿਹਾ ਸੀ ਅਤੇ ਪੰਜਾਬ ਦੇ ਲੁਧਿਆਣਾ ਨਾਲ ਸਬੰਧਿਤ ਸੀ। ਜਾਣਕਾਰੀ ਅਨੁਸਾਰ ਉਹ ਪਿੰਡ ਖੰਡੂਰ ਦਾ ਰਹਿਣ ਵਾਲਾ ਸੀ। ਪੁੱਤਰ ਦੀ ਮੌਤ ਬਾਰੇ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।