ਚੰਗੇ ਭਵਿੱਖ ਲਈ ਸਿੰਗਾਪੁਰ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ
Published : Mar 6, 2022, 8:38 pm IST
Updated : Mar 6, 2022, 9:27 pm IST
SHARE ARTICLE
Photo
Photo

ਮ੍ਰਿਤਕ ਨੌਜਵਾਨ ਚਾਰ ਕੁ ਮਹੀਨੇ ਪਹਿਲਾਂ ਹੀ ਗਿਆ ਸੀ ਸਿੰਗਾਪੁਰ

 

ਸ਼ੇਰਪੁਰ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

DeathDeath

 

ਅਜਿਹਾ ਹੀ ਮਾਮਲਾ ਸਿੰਘਾਪੁਰ ਤੋਂ ਸਾਹਮਣੇ ਆਇਆ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹੈਪੀ ਸਿੰਘ (21) ਪੁੱਤਰ ਕਾਲਾ ਸਿੰਘ ਜੋ ਕਿ ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਖੇੜੀ ਕਲਾਂ ਦਾ ਰਹਿਣ ਵਾਲਾ ਸੀ।

DeathDeath

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਸੜਕ  ਪਾਰ ਕਰ ਰਿਹਾ ਸੀ ਕਿ ਅਚਾਨਕ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ  ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।  

AccidentAccident

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਅਜੇ ਚਾਰ ਕੁ ਮਹੀਨੇ ਪਹਿਲਾਂ ਹੀ ਸਿੰਗਾਪੁਰ ਵਿਖੇ ਰੋਜ਼ੀ-ਰੋਟੀ ਕਮਾਉਣ  ਲਈ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਨੌਜਵਾਨ ਇਕ ਗਰੀਬ ਪਰਿਵਾਰ ਨਾਲ ਸਬੰਧਤ ਸੀ। ਮ੍ਰਿਤਕ ਦੀ ਲਾਸ਼ ਅੱਜ ਦੇਰ ਸ਼ਾਮ ਤੱਕ ਪਿੰਡ ਖੇੜੀ ਕਲਾਂ ਵਿਖੇ ਪਹੁੰਚ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement