
ਸਹੁੰ ਚੁੱਕ ਸਮਾਗਮ ਵਿਚ ਪਹੁੰਚੇ ਪੰਜਾਬੀ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ
Pakistan News: ਪਾਕਿਸਤਾਨੀ ਪੰਜਾਬ ਵਿਚ ਅੱਜ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ ਹਨ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ।
ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋ ਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਉਨ੍ਹਾਂ ਨੂੰ ਮੁਬਾਰਕ ਦਿਤੀ। ਰਮੇਸ਼ ਸਿੰਘ ਅਰੋੜਾ ਨੇ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗਰੰਥੀ ਭਾਈ ਦਯਾ ਸਿੰਘ ਤੇ ਡਾ. ਕਲਿਆਣ ਸਿੰਘ ਕਲਿਆਣ ਰਾਹੀਂ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਸੱਦਾ ਪੱਤਰ ਭੇਜਿਆ ਸੀ, ਜੋ ਸਬੱਬ ਨਾਲ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਲਾਹੌਰ ਪਹੁੰਚੇ ਹੋਏ ਸਨ। ਪ੍ਰੋ. ਗਿੱਲ ਪਿਛਲੇ ਕਈ ਸਾਲਾਂ ਤੋਂ ਰਮੇਸ਼ ਸਿੰਘ ਅਰੋੜਾ ਨਾਲ ਜੁੜੇ ਹੋਏ ਹਨ।
ਪੋ. ਗੁਰਭਜਨ ਸਿੰਘ ਗਿੱਲ ਨੂੰ ਰਮੇਸ਼ ਸਿੰਘ ਅਰੋੜਾ ਨੇ ਡਿਪਟੀ ਮੁੱਖ ਮੰਤਰੀ ਮੁਹਤਰਮਾ ਮਰੀਅਮ ਔਰੰਗਜ਼ੇਬ ਨਾਲ ਮਿਲਾਇਆ। ਪ੍ਰੋ.ਗਿੱਲ ਨੇ ਮਰੀਅਮ ਔਰੰਗਜ਼ੋਬ ਸਾਹਿਬਾ ਨੂੰ ਲੁਧਿਆਣਾ ਤੋਂ ਲਿਆਂਦੀ ਫੁਲਕਾਰੀ ਭੇਂਟ ਕਰਕੇ ਆਸ਼ੀਰਵਾਦ ਤੇ ਅਸੀਸ ਦਿਤੀ। ਉਨ੍ਹਾਂ ਮਰੀਅਮ ਔਰੰਗਜ਼ੇਬ ਦਾ ਰਮੇਸ਼ ਸਿੰਘ ਅਰੋੜਾ ਨੂੰ ਕੈਬਨਿਟ ਵਿਚ ਲੈਣ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵ ਅਮਨ ਦੀ ਸਲਾਮਤੀ ਲਈ ਹਿੰਦ-ਪਾਕਿ ਰਿਸ਼ਤਿਆਂ ਨੂੰ ਹੋਰ ਸਮਰੱਥ ਬਣਾਉਣ ਲਈ ਵੀ ਅਪੀਲ ਕੀਤੀ।
(For more Punjabi news apart from Ramesh Singh Arora became first Sikh minister in Pakistani Punjab, stay tuned to Rozana Spokesman)