ਡਾ.ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਬਜ਼ੁਰਗ ਮਾਪਿਆਂ ਦੇ ਲਾਡਲੇ ਪੁੱਤ ਦੀ ਦੇਹ ਪਹੁੰਚੀ ਭਾਰਤ 

By : KOMALJEET

Published : May 6, 2023, 6:25 pm IST
Updated : May 6, 2023, 6:45 pm IST
SHARE ARTICLE
Punjab News
Punjab News

22 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੁਬਈ ’ਚ ਹੋਈ ਸੀ 27 ਸਾਲਾ ਨੌਜੁਆਨ ਦੀ ਮੌਤ

ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਤ ਸੀ ਗੁਰਦੀਪ ਸਿੰਘ 

ਮੋਗਾ: ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜੁਆਨਾਂ ਵਾਂਗ ਅਪਣੇ ਪ੍ਰਵਾਰ ਦੇ ਆਰਥਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਡਾ. ਉਬਰਾਏ ਨੇ ਦਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰਤ ਸਾਰੀ ਲੋੜੀਂਦੀ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। 

ਇਹ ਵੀ ਪੜ੍ਹੋ: ਨੀਟ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਮੁਲਤਵੀ

ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦਸਿਆ ਕਿ ਗੁਰਦੀਪ ਸਿੰਘ ਦੀ ਦੇਹ ਭਾਰਤ ਭੇਜਣ ਲਈ ਆਇਆ ਖ਼ਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ। ਪੀੜਤ ਪ੍ਰਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖ਼ਜ਼ਾਨਚੀ ਨਵਜੀਤ ਘਈ ਨੇ ਦਸਿਆ ਕਿ ਡਾ. ਉਬਰਾਏ ਦੇ ਯਤਨਾਂ ਸਦਕਾ ਹੁਣ ਤਕ 325 ਦੇ ਕਰੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ’ਤੇ ਦੇਹ ਲੈਣ ਪਹੁੰਚੇ ਗੁਰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਡਾ.ਐਸ.ਪੀ. ਸਿੰਘ ਉਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਦੀਪ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪ੍ਰਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:18 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

01 Dec 2024 12:31 PM

ਕਿਸਾਨ ਜਥੇਬੰਦੀਆਂ ਦੀ Chandigarh ਤੋਂ Press conference LIVE, ਸੁਣੋ Sarwan Singh Pandher ਤੋਂ ਨਵੇਂ ਐਲਾਨ

01 Dec 2024 12:23 PM
Advertisement