
ਪੰਜ ਭੈਣਾਂ ਦੇ ਇਕਲੌਤੇ ਭਰਾ ਨੂੰ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
Punjabi died in canada Thikriwala barnala News: ਕੈਨੇਡਾ ਤੋਂ ਬਹੁਤ ਹੀ ਦੁਖ਼ਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਵਜੋਂ ਹੋਈ ਹੈ। ਜੋ ਕਿ ਬਰਨਾਲਾ ਦੇ ਪਿੰਡ ਠੀਕਰੀਵਾਲਾ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਰੀਬ ਦੋ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇ ਚਾਚਾ ਹਰਭਗਵਾਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਪਰੈਲ ਮਹੀਨੇ ਵਿੱਚ ਕੈਨੇਡਾ ਗਿਆ ਸੀ, ਜਿੱਥੇ ਦੋ ਜੁਲਾਈ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਬੇਅੰਤ ਸਿੰਘ ਨੂੰ ਕੈਨੇਡਾ ਦੇ ਸਰੀ ਭੇਜਿਆ ਸੀ। ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਆਪਣੀ ਵਿਧਵਾ ਮਾਤਾ ਮਲਕੀਤ ਕੌਰ ਦਾ ਇਕਲੌਤਾ ਸਹਾਰਾ ਸੀ। ਪੰਜਾਬ ਨੇ ਸੂਬਾ ਤੇ ਕੇਂਦਰ ਸਰਕਾਰ ਤੋਂ ਪੁੱਤ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ।
(For more news apart from “Punjabi died in canada Thikriwala barnala News, ” stay tuned to Rozana Spokesman.)