Canada News: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਦੀਆਂ ਵਿਧਾਨ ਸਭਾ ਚੋਣਾਂ ’ਚ 7 ਦਸਤਾਰਧਾਰੀ ਪੰਜਾਬੀ ਅਜ਼ਮਾਉਣਗੇ ਕਿਸਮਤ
Published : Oct 6, 2024, 10:28 am IST
Updated : Oct 6, 2024, 11:11 am IST
SHARE ARTICLE
7 turban-wearing Punjabis will try their luck in the assembly elections of British Columbia, Canada
7 turban-wearing Punjabis will try their luck in the assembly elections of British Columbia, Canada

Canada News: ਜਿਨ੍ਹਾਂ ਵਿੱਚ ਅੱਧੀ ਦਰਜਨ ਉਮੀਦਵਾਰ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ।

 

Canada News: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ ਤੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।

ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ 7 ਦਸਤਾਰਧਾਰੀ ਪੰਜਾਬੀ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਅੱਧੀ ਦਰਜਨ ਉਮੀਦਵਾਰ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ।

ਇਨ੍ਹਾਂ ਚੋਣਾਂ ਵਿੱਚ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਤੇ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਉੱਤੇ ਪਹਿਲੇ ਦਸਤਾਰਧਾਰੀ ਵਿਧਾਇਕ ਵਜੋਂ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਐਡਵੋਕੇਟ ਅਮਨਦੀਪ ਸਿੰਘ ਐੱਨ.ਡੀ.ਪੀ. ਦੀ ਟਿਕਟ ਉੱਤੇ (ਰਿਚਮੰਡ-ਕੁਈਨਜ਼ਬਰੋ) ਹਲਕੇ ਤੋਂ ਦੁਬਾਰਾ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਬਲਤੇਜ ਸਿੰਘ ਢਿੱਲੋਂ (ਸਰੀ-ਮਰਪਨਟਾਈਨ) ਅਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਤੇ ਵਰਕ ਸੇਫ ਬੀ,ਸੀ, ਦੇ ਅਧਿਕਾਰੀ ਹਰਪ੍ਰੀਤ ਸਿੰਘ ਬੰਦੇਹਲ (ਕਲੋਨਾ-ਮਿਸ਼ਨ) ਤੋਂ ਨਿਊ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਹਨ, ਜਦਕਿ ਉੱਘੇ ਰੀਅਲੈਟਰ ਤੇ ਜ਼ਿਲ੍ਹਾ ਮੋਗਾ ਦੇ ਪਿੰਡ ਕਾਲੇਕੇ ਦੇ ਅਵਤਾਰ ਸਿੰਘ ਗਿੱਲ (ਸਰੀ-ਫਲੀਟਵੁੱਡ) ਤੇ ਨਕੋਦਰ ਦੇ ਜਗਦੀਪ ਸਿੰਘ ਜੈਗ ਸੰਘੇੜਾ (ਵੈਨਕੂਵਰ-ਫਰੈਜ਼ਰਵਿਊ) ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਹਨ।

ਜਗਰਾਊਂ ਨੇੜਲੇ ਪਿੰਡ ਗਿੱਦੜਵਿੰਡੀ ਦੇ ਅਮਨਦੀਪ ਸਿੰਘ (ਐਬਟਸਫੋਰਡ ਦੱਖਣੀ) ਤੇ ਇੰਜੀਨੀਅਰ ਜੋਗਿੰਦਰ ਸਿੰਘ ਰੰਧਾਵਾ (ਸਰੀ-ਨਿਊਟਨ) ਤੋਂ ਆਜ਼ਾਦ ਉਮੀਦਵਾਰ ਹਨ। 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement