Australia News: ਆਸਟ੍ਰੇਲੀਆ 'ਚ ਕਾਰ ਪਲਟਣ ਕਾਰਨ ਭਾਰਤੀ ਵਿਦਿਆਰਥੀ ਦੀ ਹੋਈ ਮੌਤ

By : GAGANDEEP

Published : Dec 6, 2023, 11:57 am IST
Updated : Dec 6, 2023, 11:57 am IST
SHARE ARTICLE
Indian student died in Australia News in punjabi
Indian student died in Australia News in punjabi

Indian student died in Australia: ਖੁਸ਼ਦੀਪ ਸਿੰਘ ਵਜੋਂ ਹੋਈ ਮ੍ਰਿਤਕ ਨੌਜਵਾਨ ਦੀ ਪਹਿਚਾਣ

Indian student died in Australia News in punjabi : ਵਿਦੇਸ਼ ਤੋਂ ਹਰ ਰੋਜ਼ ਭਾਰਤੀ ਵਿਦਿਆਰਥੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ। ਜਿਥੇ ਭਾਰਤੀ  ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਖੁਸ਼ਦੀਪ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Pakistan News: ''ਮੋਦੀ ਸਾਬ੍ਹ ਨੂੰ ਜੰਜ਼ੀਰਾਂ ਵਿਚ ਜੜਕਣਾ ਹੈ''-ਪਾਕਿ ਦੇ ਫੌਜ ਦੇ ਅਧਿਕਾਰੀ ਨੇ PM ਮੋਦੀ ਲਈ ਵਰਤੀ ਅਪਮਾਨਜਨਕ ਭਾਸ਼ਾ

ਮਿਲੀ ਜਾਣਕਾਰੀ ਅਨੁਸਾਰ  ਮ੍ਰਿਤਕ ਬੀਤੀ ਰਾਤ 11:15 ਵਜੇ ਦੇ ਕਰੀਬ ਪਾਮਰਸ ਰੋਡ 'ਤੇ ਗੱਡੀ ਚਲਾ ਰਿਹਾ ਸੀ, ਜਦੋਂ ਉਸ ਦੀ ਗੱਡੀ ਦਰਮਿਆਨੀ ਪੱਟੀ ਨੂੰ ਪਾਰ ਕਰਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਦਰਦਨਾਕ ਮੌਤ ਹੋ ਗਈ। ਹਾਲਾਂਕਿ ਹਾਦਸੇ ਦਾ ਸਹੀ ਕਾਰਨ ਅਜੇ ਵੀ ਜਾਂਚ ਅਧੀਨ ਹੈ, ਪੁਲਸ ਨੂੰ ਸ਼ੱਕ ਹੈ ਕਿ ਥਕਾਵਟ ਇਸ ਹਾਦਸੇ ਦਾ ਵੱਡਾ ਕਾਰਨ ਹੋ ਸਕਦੀ ਹੈ। ਜਾਂਚਕਰਤਾਵਾਂ ਨੇ ਘਟਨਾ ਦੀ ਡੈਸ਼ਕੈਮ ਫੁਟੇਜ ਵਾਲੇ ਲੋਕਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Philippines Bus Accident: ਫਿਲੀਪੀਨਜ਼ ਵਿਚ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 25 ਲੋਕਾਂ ਦੀ ਦਰਦਨਾਕ ਮੌਤ  

 ਇਸ ਘਾਤਕ ਹਾਦਸੇ ਨੇ  ਮ੍ਰਿਤਕ ਦੀ ਪਤਨੀ ਜਪਨੀਤ ਕੌਰ ਨੂੰਝ ਝੰਜੋੜ ਕੇ ਰੱਖ ਦਿਤਾ,  ਜੋ ਕਿ ਪਿਛਲੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਈ ਸੀ। ਜਪਨੀਤ ਨੇ ਆਪਣੇ ਪਤੀ ਦੀ ਲਾਸ਼ ਨੂੰ ਘਰ ਵਾਪਸ ਭੇਜਣ ਲਈ ਫੰਡ ਇਕੱਠਾ ਕਰਨ ਵਾਲੇ ਪੇਜ ਰਾਹੀਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement