Jharkhand Student: ਝਾਰਖੰਡ ਦੇ ਨੌਜਵਾਨ ਦੀ ਇਟਲੀ 'ਚ ਮੌਤ, ਪੜ੍ਹਾਈ ਲਈ ਗਿਆ ਸੀ ਵਿਦੇਸ਼
Published : Jan 7, 2024, 3:39 pm IST
Updated : Jan 7, 2024, 3:39 pm IST
SHARE ARTICLE
 Jharkhand Student Death In Italy
Jharkhand Student Death In Italy

ਰਾਮ ਕੁਮਾਰ ਪੜ੍ਹਾਈ ਲਈ ਇਟਲੀ ਗਿਆ ਸੀ। ਨੌਜਵਾਨ ਦੀ ਮੌਤ 2 ਜਨਵਰੀ ਨੂੰ ਹੋਈ ਸੀ

Jharkhand Student  - ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਗੁਆਆ ਵਿਚ ਇੱਕ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਇਸ ਦਾ ਕਾਰਨ ਇਟਲੀ 'ਚ ਇਸ ਪਰਿਵਾਰ ਦੇ ਬੇਟੇ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ ਹੈ। ਮ੍ਰਿਤਕ ਵਿਦਿਆਰਥੀ ਦਾ ਨਾਂ ਰਾਮ ਰਾਊਤ ਹੈ। ਉਸ ਦੇ ਪਰਿਵਾਰ ਨੇ ਝਾਰਖੰਡ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ। 2 ਜਨਵਰੀ ਨੂੰ ਹੋਈ ਮੌਤ ਤੋਂ ਬਾਅਦ ਪਰਿਵਾਰ ਨੂੰ ਅਜੇ ਤੱਕ ਲਾਸ਼ ਦੀ ਵਾਪਸੀ ਬਾਰੇ ਕੋਈ ਸੂਚਨਾ ਨਹੀਂ ਮਿਲੀ ਹੈ। 

ਰਾਮ ਕੁਮਾਰ ਪੜ੍ਹਾਈ ਲਈ ਇਟਲੀ ਗਿਆ ਸੀ। ਨੌਜਵਾਨ ਦੀ ਮੌਤ 2 ਜਨਵਰੀ ਨੂੰ ਹੋਈ ਸੀ ਤੇ 5 ਦਿਨ ਬੀਤ ਜਾਣ ਮਗਰੋਂ ਵੀ ਉਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇਸ ਸਬੰਧੀ ਮ੍ਰਿਤਕ ਰਾਮ ਦੇ ਚਾਚਾ ਪ੍ਰਕਾਸ਼ ਰਾਊਤ ਨੇ ਦੱਸਿਆ ਕਿ ਉਸ ਦਾ ਭਤੀਜਾ ਪਿਛਲੇ ਇਕ ਸਾਲ ਤੋਂ ਇਟਲੀ ਪੜ੍ਹਨ ਲਈ ਗਿਆ ਹੋਇਆ ਸੀ। ਉਹ ਆਪਣੀ ਪੜ੍ਹਾਈ ਕਰਨ ਲਈ ਇਟਲੀ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। 2 ਜਨਵਰੀ ਨੂੰ ਮਕਾਨ ਮਾਲਕ ਨੇ ਫੋਨ ਕਰਕੇ ਦੱਸਿਆ ਸੀ ਕਿ ਰਾਮ ਕੁਮਾਰ ਰਾਉਤ ਦੀ ਘਰ ਦੇ ਬਾਥਰੂਮ ਵਿਚ ਡਿੱਗਣ ਨਾਲ ਮੌਤ ਹੋ ਗਈ ਹੈ। ਖ਼ਬਰ ਸੁਣਦੇ ਹੀ ਉਨ੍ਹਾਂ ਦੇ ਘਰ ਵਿਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਦੇ ਪਿਤਾ ਪ੍ਰਭੂ ਨਰਾਇਣ ਰਾਉਤ ਨੇ ਚਾਈਬਾਸਾ ਦੀ ਡਿਪਟੀ ਕਮਿਸ਼ਨਰ ਅਨੰਨਿਆ ਮਿੱਤਲ ਨਾਲ ਮੁਲਾਕਾਤ ਕਰਕੇ ਆਪਣੇ ਪੁੱਤਰ ਦੀ ਲਾਸ਼ ਲਿਆਉਣ ਦੀ ਬੇਨਤੀ ਕੀਤੀ ਹੈ। ਅਜੇ ਤੱਕ ਮ੍ਰਿਤਕ ਦੀ ਲਾਸ਼ ਭਾਰਤ ਨਹੀਂ ਲਿਆਂਦੀ ਗਈ ਹੈ। ਘਟਨਾ ਸਬੰਧੀ ਰਾਮ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਿਵੇਂ ਹੋਈ, ਫਿਲਹਾਲ ਉਹ ਡਿਪਟੀ ਕਮਿਸ਼ਨਰ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਲੜਕੇ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ।
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement