ਪਾਕਿ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਦੀ ਯੂਕੇ ਅਵਾਰਡ ਲਈ ਹੋਈ ਚੋਣ
Published : May 7, 2020, 12:12 pm IST
Updated : May 7, 2020, 12:12 pm IST
SHARE ARTICLE
Photo
Photo

ਪਾਕਿਸਤਾਨ ਵਿਚ ਪੇਸ਼ਾਵਰ ਤੋਂ ਸਿੱਖ ਭਾਈਚਾਰੇ ਦੀ ਪਹਿਲੀ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ਵਿਚ ਇਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਪੇਸ਼ਾਵਰ: ਪਾਕਿਸਤਾਨ ਵਿਚ ਪੇਸ਼ਾਵਰ ਤੋਂ ਸਿੱਖ ਭਾਈਚਾਰੇ ਦੀ ਪਹਿਲੀ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ਵਿਚ ਇਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਮਨਮੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੂਕੇ ਵਿਚ ‘ਦਿ ਸਿੱਖ ਗਰੁੱਪ’ ਨੇ ਉਸ ਨੂੰ ਖੈਬਰ ਪਖਤੂਨਖਵਾ ਵਿਚ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਉਜਾਗਰ ਕਰਨ ਲਈ ਇਕ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ।

PhotoPhoto

ਉਹਨਾਂ ਕਿਹਾ ਕਿ ਪਹਿਲੇ ਪੜਾਅ ਵਿਚ ਦੁਨੀਆ ਭਰ ਦੇ 100 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਹਨਾਂ ਵਿਚੋਂ ਕੁਝ ਨੂੰ ਪੁਰਸਕਾਰ ਲਈ ਸ਼ਾਰਟਲਿਸਟ ਕੀਤਾ ਜਾਵੇਗਾ। ਮਨਮੀਤ ਕੌਰ ਨੇ ਕਿਹਾ ਕਿ ‘ਦਿ ਸਿੱਖ ਗਰੁੱਪ’ ਇਕ ਵਿਸ਼ਵਵਿਆਪੀ ਸੰਸਥਾ ਹੈ ਜੋ ਦੁਨੀਆਂ ਦੇ ਵੱਖ ਵੱਖ ਹਿੱਸਿਆਂ ਤੋਂ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸਨਮਾਨਿਤ ਕਰਦੀ ਹੈ।

PhotoPhoto

ਮਨਮੀਤ ਕੌਰ ਨੇ ਕਿਹਾ ਕਿ ਉਹਨਾਂ ਨੇ ਪਾਕਿਸਤਾਨ ਵਿਚ ਅੰਤਰ-ਵਿਸ਼ਵਾਸ ਸਦਭਾਵਨਾ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਲਈ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਨਾਲ ਇਸ ਪੁਰਸਕਾਰ ਲਈ ਭਾਰਤੀ ਗਾਇਕ ਐਮੀ ਵਿਰਕ ਅਤੇ ਗੌਰਵ ਰੰਧਾਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

PhotoPhoto

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੰਸਥਾ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਵੀ ਸਨਮਾਨਿਤ ਕੀਤਾ ਸੀ। ਮਨਮੀਤ ਕੌਰ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਉਹਨਾਂ ਦੀ ਨਾਮਜ਼ਦਗੀ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਮਨਮੀਤ ਕੌਰ ਨੇ ਕਿਹਾ ਕਿ ਉਹਨਾਂ ਨੂੰ ਪੁਰਸਕਾਰ ਲਈ ਨਾਮਜ਼ਦ ਕਰਨ ਨਾਲ ਦੂਸਰੀਆਂ ਔਰਤਾਂ ਨੂੰ ਆਪਣੇ ਖੇਤਰ ਵਿਚ ਸਖ਼ਤ ਮਿਹਨਤ ਕਰਨ ਅਤੇ ਮਾਨਵਤਾ ਦੀ ਸੇਵਾ ਕਰਨ ਲਈ ਉਤਸ਼ਾਹ ਮਿਲੇਗਾ।

PhotoPhoto

ਉਹਨਾਂ ਕਿਹਾ ਕਿ ਜੇਕਰ ਅਖੀਰ ਵਿਚ ਉਹਨਾਂ ਨੂੰ  ਖੁਸ਼ਕਿਸਮਤ ਨਾਲ ਪੁਰਸਕਾਰ ਪ੍ਰਾਪਤ ਹੁੰਦਾ ਹੈ ਤਾਂ ਉਹ ਯੂਕੇ ਵਿਚ ਪੂਰੇ ਦੇਸ਼ ਦੀ ਨੁਮਾਇੰਦਗੀ ਕਰੇਗੀ ਅਤੇ ਸਾਰਿਆਂ ਨੂੰ ਦੱਸੇਗੀ ਕਿ ਪਾਕਿਸਤਾਨ ਵਿਚ ਔਰਤਾਂ ਕਦੇ ਵੀ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿੰਦੀਆਂ। ਮਨਮੀਤ ਕੌਰ ਨੇ ਦੱਸਿਆ ਕਿ ਉਹਨਾਂ ਨੇ 2018 ਵਿਚ ਰਿਪੋਰਟਿੰਗ ਸ਼ੁਰੂ ਕੀਤੀ ਤਾਂ ਉਹਨਾਂ ਦਾ ਪਰਿਵਾਰ ਖੁਸ਼ ਨਹੀਂ ਸੀ। ਪਰ ਜਦੋਂ ਉਹਨਾਂ ਨੇ ਅਪਣੇ ਭਾਈਚਾਰੇ ਦੀਆਂ ਮੁਸ਼ਕਲਾਂ ਬਾਰੇ ਰਿਪੋਰਟਿੰਗ ਕਰਨੀ ਸ਼ੁਰੂ ਕੀਤੀ ਤਾਂ ਲੋਕਾਂ ਨੇ ਉਹਨਾਂ ਦਾ ਕੰਮ ਪਸੰਦ ਕੀਤਾ। 

PhotoPhoto

25 ਸਾਲਾ ਮਨਮੀਤ ਕੌਰ ਦਾ ਵਿਆਹ ਹੋ ਚੁੱਕਾ ਹੈ ਅਤੇ ਉਹਨਾਂ ਦਾ ਇਕ ਸਾਲ ਦਾ ਬੱਚਾ ਵੀ ਹੈ। ਮਨਮੀਤ ਕੌਰ ਨੇ ਪੇਸ਼ਾਵਰ ਯੂਨੀਵਰਸਿਟੀ ਤੋਂ ਸੋਸ਼ਲ ਵਰਕ ਵਿਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ।  ਮਨਮੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਕੰਮ ਸ਼ੁਰੂ ਕਰਦਾ ਹੈ ਤਾਂ ਉਸ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਹਨਾਂ ਮੁਸ਼ਕਿਲਾਂ ਦਾ ਨਿਡਰਤਾ ਨਾਲ ਸਾਹਮਣਾ ਕਰਕੇ ਹੀ ਅੱਗੇ ਵਧਿਆ ਜਾ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement