
ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਨੌਜਵਾਨ
ਸ੍ਰੀ ਮਾਛੀਵਾੜਾ ਸਾਹਿਬ: ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਾਨਕ ਸਿੰਘ ਪੁੱਤਰ ਧਿਆਨ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਇੰਟਰਪੋਲ ਨੇ ਲਾਰੈਂਸ ਬਿਸ਼ਨੋਈ ਗੈਂਗ ਦੋ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
ਮ੍ਰਿਤਕ ਮਾਛੀਵਾੜਾ ਸਾਹਿਬ ਦੇ ਨੇੜੇ ਪਿੰਡ ਨੂਰਪੁਰ ਬੇਟ ਦਾ ਰਹਿਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਇਟਲੀ ਦੇ ਸ਼ਹਿਰ ਕਰੇਮੋਨਾ ਦੇ ਨਜ਼ਦੀਕ ਪਿੰਡ ਫੇਸੇ ਵਿਚ ਰਹਿੰਦਾ ਸੀ ਤੇ ਏਥੇ ਹੀ ਫੈਕਟਰੀ 'ਚ ਕੰਮ ਕਰਦਾ ਸੀ। ਬੀਤੀ ਦਿਨ ਉਸ ਦੀ ਕੰਮ 'ਤੇ ਅਚਾਨਕ ਤਬੀਅਤ ਖਰਾਬ ਹੋ ਗਈ। ਜਿਸ ਨੂੰ ਪਰਿਵਾਰ ਵਲੋਂ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਭਾਰੀ ਮੀਂਹ ਨੇ ਢਾਹਿਆ ਕਹਿਰ, ਚਾਰੇ ਪਾਸੇ ਹੋਇਆ ਪਾਣੀ-ਪਾਣੀ, 9 ਲੋਕਾਂ ਦੀ ਮੌਤ