
ਦੋਵਾਂ ਨੌਜਵਾਨਾਂ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ
ਮਲੋਟ: ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਕੀ ਹੋਣ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ। ਅਜਿਹੀ ਹੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।
ਇਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਮੀਤ ਸਿੰਘ ਵਾਸੀ ਮਲੋਟ ਵਜੋਂ ਹੋਈ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹੈ। ਅਮਰੀਕਾ ਤੋਂ ਵੀ ਇਕ ਪੰਜਾਬੀ ਸਿੱਖ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਇਥੇ ਦੀ ਮੈਕਸੀਕੋ ਵਿਚ ਹਾਈਵੇ ਕੋਲ ਬੱਸ ਡੂੰਘੀ ਖੱਡ ਵਿਚ ਜਾਣ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇਕ ਮਹੀਨਾ ਪਹਿਲਾਂ ਹੀ ਇਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਗਿਆ ਸੀ।