Punjab News: ਨਿਊਜ਼ੀਲੈਂਡ ਪੁਲਿਸ ਵਿੱਚ ਭਰਤੀ ਹੋਇਆ ਪੰਜਾਬੀ ਨੌਜਵਾਨ
Published : Aug 7, 2024, 7:30 am IST
Updated : Aug 7, 2024, 9:27 am IST
SHARE ARTICLE
Punjabi youth joined New Zealand police
Punjabi youth joined New Zealand police

Punjab News: ਬਿਆਸ ਦੇ ਕੰਢੇ 'ਤੇ ਵੱਸੇ ਮੰਡ ਖੇਤਰ ਦੇ ਪਿੰਡ ਕਰਮੂੰਵਾਲਾ ਦਾ ਜੰਮਪਲ ਹੈ ਹਰਪ੍ਰੀਤ ਸਿੰਘ

Punjabi youth joined New Zealand police: ਦਰਿਆ ਬਿਆਸ ਦੇ ਕੰਢੇ ’ਤੇ ਵਸੇ ਪਿੰਡ ਕਰਮੂੰਵਾਲਾ ਦੇ ਇਕ ਨੌਜਵਾਨ ਨੇ ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋ ਕੇ ਅਪਣੇ ਪ੍ਰਵਾਰ, ਪਿੰਡ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ ਜਿਸ ਦੇ ਚਲਦਿਆਂ ਨੌਜਵਾਨ ਦੇ ਪ੍ਰਵਾਰ ਅਤੇ ਪੂਰੇ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿੰਡ ਕਰਮੂੰਵਾਲਾ ਦਾ ਨੌਜਵਾਨ ਹਰਪ੍ਰੀਤ ਸਿੰਘ ਪੋਤਰਾ ਸਰਦਾਰ ਫ਼ੌਜਾ ਸਿੰਘ ਸ਼ਾਹ, ਪੁੱਤਰ ਸਵਰਗਵਾਸੀ ਰਣਜੀਤ ਸਿੰਘ ਜਿਸ ਨੇ ਬਚਪਨ ਵਿਚ ਹੀ ਅਪਣੇ ਮਾਤਾ ਪਿਤਾ ਦੇ ਸਵਰਗਵਾਸ ਹੋਣ ਤੋਂ ਬਾਅਦ ਅਪਣੇ ਪਿੰਡ ਕਰਮੂੰਵਾਲਾ ਵਿਖੇ ਰਹਿੰਦਿਆਂ ਹੋਇਆਂ ਬਹੁਤ ਹੀ ਸੰਘਰਸ਼ਮਈ ਜੀਵਨ ਬਤੀਤ ਕੀਤਾ ਜਿਸ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਉਹ 2017 ਵਿਚ ਨਿਊਜ਼ੀਲੈਂਡ ਚਲਾ ਗਿਆ ਤੇ ਉੱਥੇ ਪਹੁੰਚ ਕੇ ਸ੍ਚਤ ਮਿਹਨਤ ਕਰਦਿਆਂ ਹੋਇਆਂ ਉਥੋਂ ਦੀ ਨਾਗਰਿਕਤਾ ਹਾਸਲ ਕੀਤੀ ਅਤੇ ਹੁਣ ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋ ਕੇ ਫ਼ਖ਼ਰ ਮਹਿਸੂਸ ਕਰ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਦੇ ਛੋਟੇ ਭਰਾ ਲਖਵਿੰਦਰ ਸਿੰਘ ਲਾਲੀ ਨੇ ਦਸਿਆ ਕਿ ਅਜੇ ਕੱੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਇਹ ਖ਼ੁਸ਼ੀ ਭਰੀ ਖ਼ਬਰ ਮਿਲੀ ਹੈ ਜਿਸ ਨੂੰ ਆਮ ਲੋਕਾਂ ਨਾਲ ਸਾਂਝਾ ਕਰ ਕੇ ਉਹ ਖ਼ੁਸ਼ੀ ਮਹਿਸੂਸ ਕਰ ਰਹੇ ਹਨ।

ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਹਲਕਾ ਖਡੂਰ ਸਾਹਿਬ ਨੇ ਵੀ ਉਨ੍ਹਾਂ ਨੂੰ ਵਧਾਈ ਦਿਤੀ ਅਤੇ ਕਿਹਾ ਕਿ ਇਹ ਸਾਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਹਰਪ੍ਰੀਤ ਸਿੰਘ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰੇ। ਇਸ ਮੌਕੇ ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਰਾਜ ਸਿੰਘ,ਬਲਵੀਰ ਸਿੰਘ ਸਾਬਕਾ ਸਰਪੰਚ ਕਰਮੂਵਾਲਾ, ਸੁਰਜੀਤ ਸਿੰਘ ਆੜਤੀਆ,ਮਨਜੀਤ ਸਿੰਘ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ,ਕੈਪਟਨ ਕਵਲਜੀਤ ਸਿੰਘ, ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਇਲਾਕੇ ਵਿਚੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਹਰਪ੍ਰੀਤ ਸਿੰਘ ਦੇ ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement